30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖ਼ੁਸ਼ਹਾਲੀ ਦੇ ਪ੍ਰਤੀਕ - ਬਰਿੰਦਰ ਕੁਮਾਰ ਗੋਇਲ <br/>

ਅਜੀਤ ਡੈਸਕ 04-04-2026
ਮੂਨਕ, 3 ਅਪ੍ਰੈਲ (ਪ੍ਰਵੀਨ ਮਦਾਨ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕੇ ਦੇ ਪਿੰਡ ਭੁਟਾਲ ਖ਼ੁਰਦ, ਭਾਠੂਆਂ, ਹਾਂਡਾ, ਹਮੀਰਗੜ੍ਹ, ਭੂੰਦੜ ਭੈਣੀ ਵਿਖੇ ਲੋਕਾਂ ਨਾਲ ਸੰਵਾਦ ਕੀਤਾ | ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖ਼ੁਸ਼ਹਾਲੀ ਦੇ ਪ੍ਰਤੀਕ ਰਹੇ ਹਨ | ਸ਼੍ਰੀ ਗੋਇਲ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੀ ਹੈ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਸੁਧਰ ਰਿਹਾ ਹੈ | ਇਸ ਮੌਕੇ ਵੱਖ-ਵੱਖ ਪੰਚ, ਸਰਪੰਚ, ਕੌਂਸਲਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ |

ਪਿਛਲੀ ਖ਼ਬਰ ਅਲੌਕਿਕ ਨਗਰ ਕੀਰਤਨ 5 ਨੂੰ-ਨਿਰਮਲੇ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੀ ਅੱਜ ਹੋ ਰਹੀ ਚੋਣ ਵਿਚ ਜਗਜੀਵਨ ਰਿੰਕੂ ਅਤੇ ਸੁਖਵਿੰਦਰ ਸੁੱਖਾ ਦਰਮਿਆਨ ਮੁਕਾਬਲਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।