30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਧੂਰੀ 'ਚ ਸਤਿੰਦਰ ਸਿੰਘ ਚੱਠਾ ਦਾ ਭਾਜਪਾ 'ਤੇ ਤਿੱਖਾ ਹਮਲਾ, ਚੰਡੀਗੜ੍ਹ ਦੀ ਕਾਨੂੰਨ-ਵਿਵਸਥਾ 'ਤੇ ਉਠਾਏ ਸਵਾਲ <br/>

ਅਜੀਤ ਡੈਸਕ 04-04-2026
ਧੂਰੀ, 3 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਧੂਰੀ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾਈ ਆਗੂ ਅਤੇ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ਼ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ ਨੇ ਚੰਡੀਗੜ੍ਹ ਵਿੱਚ ਭਾਜਪਾ ਦੇ ਦਫ਼ਤਰ 'ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ 'ਤੇ ਸਿੱਧੇ ਨਿਸ਼ਾਨੇ ਸਾਧੇ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਹੋਣ ਕਰ ਕੇ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਹੈ, ਪਰ ਭਾਜਪਾ ਤੋਂ ਇੱਕ ਸ਼ਹਿਰ ਦੀ ਕਾਨੂੰਨ-ਵਿਵਸਥਾ ਵੀ ਢੰਗ ਨਾਲ ਸੰਭਾਲੀ ਨਹੀਂ ਜਾ ਰਹੀ | ਉਨ੍ਹਾਂ ਦੋਸ਼ ਲਗਾਇਆ ਕਿ ਚੰਡੀਗੜ੍ਹ ਵਿੱਚ ਨਾ ਤਾਂ ਭਿ੍ਸ਼ਟਾਚਾਰ 'ਤੇ ਕਾਬੂ ਪਾਇਆ ਜਾ ਰਿਹਾ ਹੈ ਅਤੇ ਨਾ ਹੀ ਲਾਅ ਐਂਡ ਆਰਡਰ ਸਹੀ ਢੰਗ ਨਾਲ ਚੱਲ ਰਿਹਾ ਹੈ | ਚੱਠਾ ਨੇ ਕਿਹਾ ਕਿ ਜੋ ਪਾਰਟੀ ਇੱਕ ਸ਼ਹਿਰ ਨੂੰ ਢੰਗ ਨਾਲ ਨਹੀਂ ਚਲਾ ਸਕਦੀ, ਉਹ ਪੰਜਾਬ 'ਤੇ ਰਾਜ ਕਰਨ ਦੇ ਸੁਪਨੇ ਦੇਖ ਰਹੀ ਹੈ | ਉਨ੍ਹਾਂ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਦੱਸਦੇ ਹੋਏ ਕਿਹਾ ਕਿ ਇਹ ਸਾਡੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ, ਇਸ ਲਈ ਇਹ ਪੰਜਾਬ ਨੂੰ ਵਾਪਸ ਦਿੱਤਾ ਜਾਣਾ ਚਾਹੀਦਾ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਇਸ ਨੰੂ ਹੋਰ ਵੀ ਵਧੀਆ ਢੰਗ ਨਾਲ ਚਲਾ ਸਕਦਾ ਹੈ | ਅੰਤ ਵਿੱਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਏਗੀ ਅਤੇ ਭਾਜਪਾ ਨੂੰ ਗੈਰ- ਜ਼ਿੰਮੇਵਾਰਾਨਾ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ |


ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਹਲਕਾ ਮਹਿਲ ਕਲਾਂ ਨੂੰ ਨਵੀਂ ਚੋਣ ਯੁੱਧ ਨੀਤੀ ਰਾਹੀਂ ਅੱਠ ਸਰਕਲਾਂ ਵਿੱਚ ਵੰਡਿਆ-ਜਥੇਦਾਰ ਹਮੀਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।