30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵੱਖ-ਵੱਖ ਸਮਾਗਮਾਂ ਵਿਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਸ਼ਿਰਕਤ <br/>

ਅਜੀਤ ਡੈਸਕ 04-04-2026
ਖਨੌਰੀ/ਮੂਨਕ, 2 ਅਪ੍ਰੈਲ (ਬਲਵਿੰਦਰ ਸਿੰਘ ਥਿੰਦ, ਪ੍ਰਵੀਨ ਮਦਾਨ)-ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਵਿਸ਼ੇ 'ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ | ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ | ਸਮਾਗਮਾਂ ਦੌਰਾਨ ਸਥਾਨਕ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕੰਮਕਾਜ ਦੀ ਪ੍ਰਸ਼ੰਸਾ ਕੀਤੀ | ਇਲਾਕਾ ਵਾਸੀਆਂ ਨੇ ਵੀ ਸਰਕਾਰ 'ਤੇ ਭਰੋਸਾ ਜਤਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ |

ਪਿਛਲੀ ਖ਼ਬਰ ਮੁਲਾਜ਼ਮ ਆਗੂ ਜਗਜੀਵਨ ਸਿੰਘ ਸੋਢੀ ਨਹੀਂ ਰਹੇ ਅਗਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।