30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਕੀਤਾ ਪੂਰਾ - ਹਰਜਿੰਦਰ ਸਿੰਘ ਕਾਂਝਲਾ <br/>

ਅਜੀਤ ਡੈਸਕ 04-04-2026
ਧੂਰੀ, 3 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹਰ ਵਾਅਦੇ ਤੇ ਖਰਾ ਉਤਰ ਰਹੀ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ | ਉਨ੍ਹਾਂ ਕਿਹਾ ਕਿ 2022 ਦੇ ਇਲੈੱਕਸ਼ਨ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਹੋਏ ਹਰ ਵਾਅਦੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕੀਤਾ ਹੈ, ਉਹ ਚਾਹੇ ਹਰ ਘਰ ਨੂੰ 600 ਯੂਨਿਟ ਬਿਜਲੀ ਮਾਫ਼ ਕਰਨਾ, ਖੇਤਾਂ ਵਿੱਚ ਕਿਸਾਨਾਂ ਨੂੰ ਰਾਤ ਦੀ ਬਜਾਏ ਦਿਨ ਵੇਲੇ ਪਾਵਰ ਦੇਣਾ, ਬੀਬੀਆਂ ਨੂੰ ਬੱਸ ਵਿੱਚ ਸਫ਼ਰ ਵੀ, 10 ਲੱਖ ਰੁਪਏ ਤੱਕ ਦਾ ਹਸਪਤਾਲ ਵਿੱਚ ਇਲਾਜ ਵੀ, ਨਸ਼ਾ ਮੁਕਤ ਪੰਜਾਬ ਬਣਾਉਣਾ, ਜਰਨਲ ਕੈਟਾਗਰੀ ਦੀਆ ਅÏਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਸਮਾਜ ਦੀਆਂ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ, ਸਕੂਲਾਂ ਨੂੰ ਸਮਾਰਟ ਬਣਾਉਣ ਦਾ ਵਾਅਦਾ, ਪੰਜਾਬ ਦੇ ਬੱਚਿਆਂ ਲਈ ਵਧੀਆ ਕਾਲਜ ਅਤੇ ਯੂਨੀਵਰਸਿਟੀਆਂ ਬਣਾ ਕੇ ਦੇਣ ਦਾ ਵਾਅਦਾ, ਪਿੰਡਾਂ ਸ਼ਹਿਰਾਂ ਵਿੱਚ ਸਿਹਤ ਦੀ ਦੇਖਭਾਲ ਅਤੇ ਫਿਟਨਸ ਲਈ ਯੋਗਾ ਦੀਆਂ ਕਲਾਸਾਂ ਲਗਵਾਉਣੀਆਂ, ਘਰ ਦੀ ਰਸੋਈ ਦਾ ਰਾਸ਼ਨ ਦੇਣ ਵਰਗੇ ਸਾਰੇ ਵਾਅਦੇ ਪੂਰੇ ਕੀਤੇ ਅਤੇ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਕੀਤੇ ਹੋਏ ਵਾਅਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ | ਜੇਕਰ ਅਸੀਂ ਭਗਵੰਤ ਮਾਨ ਵੱਲੋਂ ਕੀਤੇ ਹੋਏ ਕੰਮਾਂ ਨੂੰ ਹਰ ਘਰ ਤੱਕ ਪਹੁੰਚਾ ਦਿੱਤਾ ਤਾਂ 2027 ਵਿੱਚ ਕੋਈ ਵੀ ਰਾਜਨੀਤਿਕ ਪਾਰਟੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਨਹੀਂ ਰੋਕ ਸਕੇਗੀ |

ਪਿਛਲੀ ਖ਼ਬਰ ਅਗਰਵਾਲ ਸਭਾ ਦਾ ਹੋਇਆ ਤੁਲਸੀ ਵੰਡ ਸਮਾਰੋਹ <br/> ਅਗਲੀ ਖ਼ਬਰ ਮੁਲਾਜ਼ਮ ਆਗੂ ਜਗਜੀਵਨ ਸਿੰਘ ਸੋਢੀ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।