30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਕਾਰੀ ਸਕੂਲ ਹਥੋਆ ਵਿਖੇ ਸਬਮਰਸੀਬਲ ਪੰਪ ਲਗਾਇਆ <br/>

ਅਜੀਤ ਡੈਸਕ 04-04-2026
ਮਲੇਰਕੋਟਲਾ, 3 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਦੇ ਖੇਤਰ ਅੰਦਰ ਸਕੂਲੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣ ਦੇ ਲਈ ਯਤਨਸ਼ੀਲ ਰਹਿਣ ਵਾਲੇ ਚਰਚਿਤ ਚਿਹਰੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੋਆ ਵਿਖੇ ਸੇਵਾ ਨਿਭਾਉਂਦਿਆਂ ਨਵੀਆਂ ਪਿਰਤਾਂ ਪਾਕੇ ਰਾਹ ਦਸੇਰਾ ਬਣਦਿਆਂ ਇੱਕ ਵਧੀਆ ਕਾਰਜ ਕੀਤਾ ਹੈ | ਜਿੱਥੇ ਉਨ੍ਹਾਂ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਨਵੀਂ ਸਬਮਰਸੀਬਲ ਮੋਟਰ ਦਾ ਉਦਘਾਟਨ ਸਰਪੰਚ ਸਖਿੰਦਰ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਸਕੂਲ ਇੰਚਾਰਜ ਗੁਰਪ੍ਰੀਤ ਸਿੰਘ ਜਵੰਦਾ ਤੇ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ | ਜਿਸ ਦੀ ਬੀਤੇ ਸਮੇਂ ਤੋਂ ਲੋੜ ਸੀ | ਇਸ ਮੌਕੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ, ਸਟਾਫ਼ ਮੈਂਬਰਾਂ ਤੋਂ ਇਲਾਵਾ, ਲਖਵਿੰਦਰ ਕੌਰ, ਪ੍ਰਵੀਨ ਨਿਸਾਰ, ਨਪਿੰਦਰ ਸਿੰਘ, ਮੁਹੰਮਦ ਸ਼ਬੀਰ, ਗੁਰਮੀਤ ਸਿੰਘ, ਰਾਜਵਿੰਦਰ, ਹਰਪ੍ਰੀਤ, ਸੰਦੀਪ ਕੌਰ, ਪਰਮਜੀਤ ਕੌਰ, ਕਾਜਿਮਾ, ਇਰਸ਼ਾਦ ਅਹਿਮਦ, ਬਲਤੇਜ ਸਿੰਘ ਰਟੌਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਿਆਨਸ਼ ਗਲੋਬਲ ਸਕੂਲ ਸਲੇਮਪੁਰ ਵਿਖੇ 'ਡਿਜੀਟਲ ਫੈਸਟ' ਦੌਰਾਨ ਵਿਦਿਆਰਥੀਆਂ ਨੇ ਦਿਖਾਈ ਆਪਣੀ ਤਕਨੀਕੀ ਕਲਾ <br/> ਅਗਲੀ ਖ਼ਬਰ ਕਿਸਾਨਾਂ ਵਲੋਂ 6 ਨੂੰ ਡੀ.ਸੀ ਦਫ਼ਤਰ ਅੱਗੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।