30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 04-04-2026
ਮਲੇਰਕੋਟਲਾ, 3 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਤੇ ਪੰਜਾਬ ਬਾਡੀ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਤੇ ਤਹਿਸੀਲ ਬਾਡੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ | ਪੱਤਰ ਦੇਣ ਪਹੁੰਚੇ ਸੂਬਾ ਸੀਨੀਅਰ ਮੀਤ ਪ੍ਰਧਾਨ ਭਗਵਾਨ ਸਿੰਘ ਮਾਣਕੀ, ਸੂਬਾ ਸਕੱਤਰ ਹਮੀਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੱਥੋਹੇੜੀ, ਜ਼ਿਲ੍ਹਾ ਮੀਤ ਪ੍ਰਧਾਨ ਚਰਨਜੀਤ ਸਿੰਘ ਦਸੌਂਧਾ ਸਿੰਘ ਵਾਲਾ ਤੇ ਆਗੂ ਨੰਬਰਦਾਰ ਜਗਜੀਤ ਸਿੰਘ ਤੇ ਹੋਰ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਨੰਬਰਦਾਰਾਂ ਦਾ ਮਾਣਭੱਤਾ ਦੁੱਗਣਾ ਕੀਤਾ ਜਾਵੇਗਾ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇਗੀ | ਪਰ ਸਰਕਾਰ ਦੇ 4 ਸਾਲ ਬੀਤ ਜਾਣ ਉਪਰੰਤ ਅਜੇ ਤੱਕ ਦੋਵੇਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ | ਜਿਸ ਕਰ ਕੇ ਨੰਬਰਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਧਾਨ ਮਾਣਕੀ ਤੇ ਨੱਥੋਹੇੜੀ ਨੇ ਕਿਹਾ ਕਿ ਸੂਬਾਈ ਜੱਥੇਬੰਦੀ ਦੇ ਹੁਕਮਾਂ ਮੁਤਾਬਕ ਜਿਸ ਤਰ੍ਹਾਂ 2022 ਵਿਚ ਦੂਸਰੀਆਂ ਪਾਰਟੀਆਂ ਦਾ ਬਾਈਕਾਟ ਕਰ ਕੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਕੇ ਸਰਕਾਰ ਬਣਾਈ ਗਈ ਸੀ | ਉਸੇ ਤਰ੍ਹਾਂ ਹੀ ਭਗਵੰਤ ਮਾਨ ਸਰਕਾਰ ਦਾ ਬਾਈਕਾਟ ਕਰ ਕੇ ਨੰਬਰਦਾਰਾਂ ਦੀਆਂ ਮੰਗਾਂ ਲਾਗੂ ਕਰਨ ਵਾਲੀ ਪਾਰਟੀ ਨੂੰ ਪੰਜਾਬ ਪੱਧਰੀ ਰੈਲੀ ਕਰ ਕੇ ਸਮਰਥਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਕੁਝ ਦਿਨਾਂ ਵਿਚ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਕੁਝ ਦਿਨਾਂ ਵਿਚ ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਜਾਂ ਚੰਡੀਗੜ੍ਹ ਵਿਖੇ ਪੰਜਾਬ ਪੱਧਰ ਦੀ ਰੈਲੀ ਕਰ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਜਿਸ ਦੀ ਜ਼ਿਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ |

ਪਿਛਲੀ ਖ਼ਬਰ ਗੁਰਮਤਿ ਚੇਤਨਾ ਕੈਂਪ ਲਾਇਆ ਅਗਲੀ ਖ਼ਬਰ ਪੰਚਾਇਤਾਂ ਵਲੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।