05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

'ਆਪ' ਦੀ ਜੈਤੋ ਰੈਲੀ ਦੌਰਾਨ ਗਿ੍ਫ਼ਤਾਰ ਕੀਤੇ ਜਾਣ ਉਪਰੰਤ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਜਤਾਈ ਨਾਰਾਜ਼ਗੀ <br/>

ਅਜੀਤ ਡੈਸਕ 06-04-2026
ਸੰਗਰੂਰ, 5 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਬੇਰੁਜ਼ਗਾਰ ਸਾਂਝਾ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾ ਨੇ ਦੱਸਿਆ ਕਿ ਮੋਰਚੇ ਦੇ ਆਗੂ ਰਮਨ ਮਲੋਟ, ਗੁਰਪ੍ਰੀਤ ਸਿੰਘ ਪੱਕਾ ਕਲਾ ਅਤੇ ਮਨੀਸ਼ ਫ਼ਾਜ਼ਿਲਕਾ ਨੂੰ ਜੈਤੋ ਵਿਖੇ 'ਆਪ' ਦੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਚੱਲਦੇ ਭਾਸ਼ਣ ਵਿੱਚ ਬੇਰੁਜ਼ਗਾਰਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਲਗਾਉਣ ਉਪਰੰਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਾਂਝਾ ਮੋਰਚਾ 102 ਦਿਨਾਂ ਤੋਂ ਸੰਗਰੂਰ ਵਿਖੇ ਡੀ.ਸੀ. ਦਫ਼ਤਰ ਬਾਹਰ ਪੱਕਾ ਮੋਰਚਾ ਲਗਾਈ ਬੈਠਾ ਹੈ ਪਰ ਸਰਕਾਰ ਉਨ੍ਹਾਂ ਦੀ ਮੰਗਾਂ ਵੱਲ ਕੋਈ ਠੋਸ ਉੱਦਮ ਕਰਨ ਦੀ ਬਜਾਇ ਡੰਗ ਅਤੇ ਸਮਾਂ ਹੀ ਲੰਘਾ ਰਹੀ ਹੈ | ਉਨ੍ਹਾਂ ਆਪਣੀ ਮੰਗਾਂ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕਾਡਰ ਅਤੇ ਲੈਕਚਰਾਰ ਦੀ ਸਾਰੀਆਂ ਖ਼ਾਲੀ ਅਸਾਮੀਆਂ ਉਮਰ ਹੱਦ ਦੀ ਛੋਟ ਦੇ ਕੇ ਭਰੀਆਂ ਜਾਣ, ਮਾਸਟਰ ਕਾਡਰ ਵਿੱਚ 55 ਫ਼ੀਸਦੀ ਅੰਕਾਂ ਦੀ ਸ਼ਰਤ ਖ਼ਤਮ ਕੀਤੀ ਜਾਵੇ | ਮਲਟੀਪਰਪਜ਼ ਪੁਰਸ਼ ਦੀ ਸਾਰੀਆਂ ਖ਼ਾਲੀ ਅਸਾਮੀਆਂ ਉਮਰ ਹੱਦ ਦੀ ਛੋਟ ਦੇ ਕੇ ਭਰੀਆਂ ਜਾਣ ਅਤੇ ਆਰਟ ਕਰਾਫ਼ਟ ਦੀ ਸਾਰੀਆਂ 250 ਪੋਸਟਾਂ ਲਈ ਲਿਖਤੀ ਪ੍ਰੀਖਿਆ ਲਈ ਜਾਵੇ | ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ ਦਿੜ੍ਹਬਾ ਤੋਂ ਕਮਾਲਪੁਰ ਅਤੇ ਕਮਾਲਪੁਰ ਤੋਂ ਬਘਰੌਲ ਤੱਕ ਕਰੀਬ 20 ਕਰੋੜ ਰੁਪਏ ਦੇ ਨਾਲ ਬਣਨ ਜਾ ਰਹੀ... ਅਗਲੀ ਖ਼ਬਰ ਮਲੇਰਕੋਟਲਾ ਵਿਖੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ, ਇਕ ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।