05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

10 ਲੱਖ ਦੀ ਸਿਹਤ ਬੀਮਾ ਯੋਜਨਾ ਤਹਿਤ 5 ਦਿਨਾਂ ਦਾ ਕੈਂਪ ਲਗਾਇਆ <br/>

ਅਜੀਤ ਡੈਸਕ 06-04-2026
ਧੂਰੀ, 5 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਗ੍ਰਾਮ ਪੰਚਾਇਤ ਪਿੰਡ ਜਹਾਂਗੀਰ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਸਹਿਯੋਗ ਨਾਲ ਪਿੰਡ ਜਹਾਂਗੀਰ ਵਿੱਚ 10 ਲੱਖ ਦੀ ਸਿਹਤ ਬੀਮਾ ਯੋਜਨਾ ਦੇ ਤਹਿਤ ਪਿੰਡ ਵਾਸੀਆਂ ਦੇ ਕਾਰਡ ਬਣਾਉਣ ਲਈ 5 ਦਿਨਾਂ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਹ ਕੈਂਪ ਯੂਥ ਆਗੂ ਮਨਪ੍ਰੀਤ ਸ਼ਰਮਾ ਰਿੱਕੀ ਦੀ ਮਾਤਾ ਸਰਪੰਚ ਰੁਪਿੰਦਰ ਕੌਰ ਦੀ ਅਗਵਾਈ ਹੇਠ ਸੁਚੱਜੇ ਢੰਗ ਨਾਲ ਚਲਾਇਆ ਗਿਆ | ਕੈਂਪ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਸਿਹਤ ਬੀਮਾ ਕਾਰਡ ਬਣਵਾਏ ਅਤੇ ਸਰਕਾਰੀ ਯੋਜਨਾ ਦਾ ਲਾਭ ਲਿਆ | ਇਸ ਉਪਰਾਲੇ ਨੂੰ ਪਿੰਡ ਵਾਸੀਆਂ ਵੱਲੋਂ ਕਾਫ਼ੀ ਸਰਾਹਨਾ ਮਿਲ ਰਹੀ ਹੈ | ਇਸ ਮੌਕੇ ਯੂਥ ਆਗੂ ਮਨਪ੍ਰੀਤ ਸ਼ਰਮਾ ਰਿੱਕੀ ਨੇ ਕਿਹਾ ਕਿ ਇਹ ਕੈਂਪ ਪਿੰਡ ਦੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਿਹਾ ਹੈ, ਜਿਸ ਨਾਲ ਹਰ ਪਰਿਵਾਰ ਨੂੰ ਸਿਹਤ ਸਹੂਲਤਾਂ ਦੀ ਸੁਰੱਖਿਆ ਮਿਲੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ 10 ਲੱਖ ਦੀ ਸਿਹਤ ਬੀਮਾ ਯੋਜਨਾ ਦਾ ਮਕਸਦ ਹਰ ਘਰ ਤੱਕ ਸਿਹਤ ਸੁਰੱਖਿਆ ਪਹੁੰਚਾਉਣਾ ਹੈ ਅਤੇ ਇਸੇ ਨਿਯਤ ਨਾਲ ਇਹ ਕੈਂਪ ਲਗਾਇਆ ਗਿਆ | ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਲੋਕ ਭਲਾਈ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ |

ਪਿਛਲੀ ਖ਼ਬਰ ਇੰਜ. ਵਿਨਰਜੀਤ ਸਿੰਘ ਖਡਿਆਲ ਨੂੰ ਯੂਥ ਆਈਕੋਨ ਐਵਾਰਡ ਪ੍ਰਦਾਨ <br/> ਅਗਲੀ ਖ਼ਬਰ ਡੀ.ਏ.ਵੀ. ਸਕੂਲ, ਮੂਨਕ ਵਿਚ ਹਵਨ ਯੱਗ ਕਰ ਕੇ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।