07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ ਟਰੇਡਰਜ਼ ਕਮਿਸ਼ਨ ਹਰ ਵਪਾਰੀ ਦੇ ਨਾਲ ਹੈ ਖੜ੍ਹਾ-ਗੋਪ <br/>

ਅਜੀਤ ਡੈਸਕ 06-04-2026
ਦਿੜ੍ਹਬਾ ਮੰਡੀ, 5 ਅਪ੍ਰੈਲ (ਜਸਵੀਰ ਸਿੰਘ ਅÏਜਲਾ)-ਪੰਜਾਬ ਟਰੇਡਰਜ਼ ਕਮਿਸ਼ਨ ਹਰ ਵਪਾਰੀ ਦੇ ਨਾਲ ਖੜ੍ਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਪਾਰ ਕਮਿਸ਼ਨ ਦੇ ਸੂਬਾ ਮੈਂਬਰ ਰਾਜੇਸ਼ ਗੋਪ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰ ਲੋਕਾਂ ਦੇ ਦੁਆਰ ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਚੇਅਰਮੈਨ ਵਪਾਰ ਕਮਿਸ਼ਨ ਪੰਜਾਬ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਹਰ ਸ਼ਹਿਰ ਵਿੱਚ ਵਪਾਰੀਆਂ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਦੁਆਰ ਪਹੁੰਚ ਰਹੇ ਹਾਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਹਰ ਇੱਕ ਵਪਾਰੀ ਨੂੰ ਉਸ ਦੇ ਦੁਆਰ ਜਾ ਕੇ ਉਸ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਮੌਕੇ ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਜੋ ਹੱਲ ਕਰਨ ਯੋਗ ਹਨ ਹੱਲ ਕਰ ਰਹੇ ਹਨ ਅਤੇ ਜੋ ਇਹਨਾਂ ਦੇ ਹੱਲ ਕਰਨ ਯੋਗ ਨਹੀਂ ਉਹ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਨੂੰ ਵੀ ਹੱਲ ਕਰਵਾਇਆ ਜਾਵੇਗਾ | ਮੈਂਬਰ ਰਾਜੇਸ਼ ਗੋਪ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨਾ ਸਾਡੀ ਪਹਿਲ ਹੈ ਅਤੇ ਉਨ੍ਹਾਂ ਦਾ ਹੱਲ ਕਰਨਾ ਸਾਡੀ ਜ਼ਿੰਮੇਵਾਰੀ ਹੈ | ਪੰਜਾਬ ਟਰੇਡਰਜ਼ ਕਮਿਸ਼ਨ ਹਰ ਵਪਾਰੀ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾ ਰਿਹਾ ਹੈ |

ਪਿਛਲੀ ਖ਼ਬਰ ਪੁਰਾਤਨ ਰਵਾਇਤਾਂ ਅਨੁਸਾਰ ਸਜਾਇਆ ਨਗਰ ਕੀਰਤਨ ਪਾਣੀ ਅਤੇ ਹਵਾ ਨੂੰ ਬਚਾਉਣ, ਪੋਲੀਥੀਨ ਮੁਕਤ ਪੰਜਾਬ ਬਣਾਉਣ ਦੀ ਲੋੜ-ਗਿਆ... ਅਗਲੀ ਖ਼ਬਰ ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅੱਜ ਪੰਜਾਬ ਸਰਕਾਰ ਤੋਂ ਅੱਕੇ ਡਿਪੂ ਹੋਲਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।