10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬੇਅਦਬੀ ਸੰਬੰਧੀ ਸੋਧ ਬਿੱਲ ਸਮਾਜਿਕ ਸਾਂਝ ਵੱਲ 'ਆਪ' ਸਰਕਾਰ ਦਾ ਇੱਕ ਇਤਿਹਾਸਕ ਕਦਮ-ਪ੍ਰੋ. ਗੱਜਣਮਾਜਰਾ

ਅਜੀਤ ਡੈਸਕ 15-04-2026
ਅਮਰਗੜ੍ਹ, 14 ਅਪ੍ਰੈਲ (ਜਤਿੰਦਰ ਮੰਨਵੀ)-ਧਾਰਮਿਕ ਗ੍ਰੰਥ ਮਹਿਜ਼ ਕਾਗ਼ਜ਼ ਜਾਂ ਅੱਖਰਾਂ ਦਾ ਸੰਗ੍ਰਹਿ ਨਹੀਂ ਹੁੰਦੇ, ਸਗੋਂ ਮਨੁੱਖਤਾ ਦੀ ਰੂਹਾਨੀ ਅਗਵਾਈ ਅਤੇ ਸਮਾਜਿਕ ਨੈਤਿਕਤਾ ਦਾ ਧੁਰਾ ਹੁੰਦੇ ਹਨ | ਇਨ੍ਹਾਂ ਦੀ ਬੇਅਦਬੀ ਕਿਸੇ ਵਿਸ਼ੇਸ਼ ਫਿਰਕੇ ਦੀਆਂ ਭਾਵਨਾਵਾਂ ਨੂੰ ਵਲੂੰਧਰਨਾ ਨਹੀਂ, ਸਗੋਂ ਸਮੁੱਚੇ ਸਮਾਜ ਦੀ ਆਤਮਾ ਅਤੇ ਮਾਨਵੀ ਕਦਰਾਂ-ਕੀਮਤਾਂ ਤੇ ਕੀਤਾ ਗਿਆ ਇੱਕ ਮਾਰੂ ਹਮਲਾ ਹੈ | ਇਸ ਗੰਭੀਰਤਾ ਨੂੰ ਸਮਝਦਿਆਂ, ਅਜਿਹੇ ਘਿਣਾਉਣੇ ਅਪਰਾਧਾਂ ਨੂੰ ਨੱਥ ਪਾਉਣ ਲਈ ਸਮੇਂ ਦੀ ਮੁੱਖ ਲੋੜ ਅਨੁਸਾਰ ਸਖ਼ਤ ਕਾਨੂੰਨੀ ਮਾਪਦੰਡ ਸਿਰਜਣੇ ਅਤਿ ਲਾਜ਼ਮੀ ਸਨ ਤੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ 'ਚ ਪਾਸ ਕੀਤਾ ਗਿਆ ਬੇਅਦਬੀ ਵਿਰੋਧੀ ਸੋਧ ਬਿੱਲ ਸੂਬੇ ਦੀ ਧਾਰਮਿਕ ਸਾਂਝ ਅਤੇ ਆਪਸੀ ਭਾਈਚਾਰਕ ਤੰਦਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਅਜੀਤ ਨਾਲ ਗੱਲਬਾਤ ਦੌਰਾਨ ਕੀਤਾ | ਪ੍ਰੋ. ਗੱਜਣਮਾਜਰਾ ਨੇ ਸਪੱਸ਼ਟ ਕੀਤਾ ਕਿ ਇਹ ਬਿੱਲ ਕਿਸੇ ਇੱਕ ਧਰਮ ਤੱਕ ਸੀਮਤ ਨਹੀਂ ਹੈ, ਸਗੋਂ ਇਹ ਹਰ ਉਸ ਪਵਿੱਤਰ ਗ੍ਰੰਥ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ ਜੋ ਲੋਕਾਂ ਦੀ ਆਸਥਾ ਦਾ ਕੇਂਦਰ ਹੈ ਤੇ ਇਹ ਪੰਜਾਬ ਦੀ ਧਰਤੀ ਤੇ ਅਮਨ-ਸ਼ਾਂਤੀ ਅਤੇ ਮਿਲਾਪੜੇ ਸੱਭਿਆਚਾਰ ਨੂੰ ਨਵੀਂ ਊਰਜਾ ਪ੍ਰਦਾਨ ਕਰੇਗਾ | ਇਹ ਕਾਨੂੰਨ ਨਾ ਕੇਵਲ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਖ਼ਤ ਸਜ਼ਾ ਦਿਵਾਉਣ ਦਾ ਰਾਹ ਪੱਧਰਾ ਕਰੇਗਾ, ਸਗੋਂ ਅਜਿਹੀਆਂ ਮਾਨਸਿਕਤਾ ਵਾਲੇ ਅਨਸਰਾਂ ਦੇ ਦਿਲਾਂ 'ਚ ਕਾਨੂੰਨ ਦਾ ਭੈਅ ਵੀ ਪੈਦਾ ਕਰੇਗਾ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾ ਸਕੇ |

ਪਿਛਲੀ ਖ਼ਬਰ ਅੱਗ ਲੱਗਣ ਕਾਰਨ ਕਰੀਬ ਪੰਜ-ਛੇ ਏਕੜ ਕਣਕ ਦੀ ਪੱਕੀ ਫ਼ਸਲ ਤਬਾਹ ਅਗਲੀ ਖ਼ਬਰ ਮਲਕੀਤ ਸਿੰਘ ਤੋਲਾਵਾਲ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।