10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੁਲਕ ਅੰਦਰ 'ਸਮਾਜਿਕ ਇਨਕਲਾਬ ਦੇ ਅਲੰਬਦਾਰ' ਸਨ ਡਾ. ਭੀਮ ਰਾਓ ਅੰਬੇਡਕਰ-ਹਰਪਾਲ ਸਿੰਘ ਚੀਮਾ

ਸਮਾਗਮ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹਨ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਕਾਪਿਲ ਟਾਂਕ ਤੇ ਹਾਜ਼ਰੀਨ | ਤਸਵੀਰ: ਸਰੌਦ <br/> 15-04-2026
ਮਾਲੇਰਕੋਟਲਾ, 14 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਲੇਰਕੋਟਲਾ ਵਿਖੇ ਡਾਕਟਰ ਬੀ.ਆਰ. ਅੰਬੇਦਕਰ ਅਵੇਅਰਨੈੱਸ ਸੋਸਾਇਟੀ ਮਾਲੇਰਕੋਟਲਾ ਦੇ ਸੱਦੇ 'ਤੇ ਇੱਕ ਵਿਸ਼ਾਲ ਸਮਾਗਮ 'ਚ ਸ਼ਿਰਕਤ ਕਰਦਿਆਂ ਆਖਿਆ ਕਿ ਸੂਬੇ ਦੇ ਹਰ ਸਰਕਾਰੀ ਦਫ਼ਤਰ ਵਿਚ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾ ਤੇ ਸਨਮਾਨ ਦਾ ਪ੍ਰਤੀਕ ਹੈ | ਆਪ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਡਾਕਟਰ ਬੀ.ਆਰ. ਅੰਬੇਦਕਰ ਸੋਸਾਇਟੀ ਮਾਲੇਰਕੋਟਲਾ ਦੇ ਅਹੁਦੇਦਾਰਾਂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਜਨਮ ਦਿਹਾੜਾ ਮਨਾਉਣਾ ਸ਼ਲਾਘਾਯੋਗ ਕਦਮ ਹੈ | ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਹਲਕਾ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਵੀ ਹਾਜ਼ਰ ਰਹੇ | ਕੈਬਨਿਟ ਮੰਤਰੀ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੰਵਿਧਾਨ, ਸਿੱਖਿਆ 'ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪੇ੍ਰਰਨਾ ਦਾ ਸਰੋਤ ਹੈ | ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰ ਕੇ ਅੱਗੇ ਵਧਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਜਾਵੇਗਾ, ਜਿਸ ਤਹਿਤ ਲੋੜਵੰਦ ਤੇ ਦਲਿਤ ਵਰਗ ਨਾਲ ਸੰਬੰਧਿਤ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ | ਮੰਤਰੀ ਚੀਮਾ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ, ਸਿਹਤ ਤੇ ਸਮਾਜਿਕ ਨਿਆਂ ਦੇ ਖੇਤਰ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ | ਹਲਕਾ ਵਿਧਾਇਕ ਨੇ ਕਿਹਾ ਕਿ ਬਾਬਾ ਸਾਹਿਬ ਵਰਗੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਬਾਅਦ ਜਨਮ ਲੈਂਦੀਆਂ ਹਨ ਤੇ ਉਨ੍ਹਾਂ ਦੇ ਦਿਖਾਏ ਰਾਹ 'ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ | ਇਸ ਮੌਕੇ ਸੀਨੀਅਰ 'ਆਪ' ਆਗੂ ਗੁਰਪ੍ਰੀਤ ਸਿੰਘ, ਕਪਿਲ ਟਾਂਕ ਸਕੱਤਰ ਮਾਲਵਾ ਜੋਨ ਐੱਸ.ਸੀ. ਵਿੰਗ, ਅਮਰੀਕ ਸਿੰਘ ਬਾਂਗੜ, ਵਿਸਾਲ ਟਾਂਕ, ਜੁਗਰਾਜ ਸਿੰਘ ਫੌਜੇਵਾਲ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਹਰੀਪਾਲ ਸਿੰਘ ਕਸਬਾ, ਰਮਨ ਚੱਡਾ ਸਣੇ ਵੱਖ-ਵੱਖ ਰਾਜਨੀਤਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅੱਗ ਲੱਗਣ ਕਾਰਨ ਕਰੀਬ ਪੰਜ-ਛੇ ਏਕੜ ਕਣਕ ਦੀ ਪੱਕੀ ਫ਼ਸਲ ਤਬਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।