10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿੱਚ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ <br/>

ਅਜੀਤ ਡੈਸਕ 15-04-2026
ਸੰਗਰੂਰ, 14 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਇਸ ਮੌਕੇ ਗਿੱਧਾ, ਭੰਗੜਾ, ਲੋਕ ਗੀਤਾਂ ਅਤੇ ਹੋਰ ਰੰਗਾ ਰੰਗ ਗਤੀਵਿਧੀਆਂ ਰਾਹੀਂ ਪੰਜਾਬੀ ਸਭਿਆਚਾਰ ਦੀ ਰੌਣਕ ਪੇਸ਼ ਕੀਤੀ | ਵਿਦਿਆਰਥੀਆਂ ਦੇ ਰਵਾਇਤੀ ਪਹਿਰਾਵੇ ਅਤੇ ਜੋਸ਼ ਭਰੇ ਪ੍ਰਦਰਸ਼ਨਾਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ | ਇਸ ਮੌਕੇ ਪਿ੍ੰਸੀਪਲ ਮਨਦੀਪ ਛੰਨਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਸਾਖੀ ਸਿਰਫ਼ ਫ਼ਸਲਾਂ ਦੇ ਤਿਉਹਾਰ ਤੱਕ ਸੀਮਿਤ ਨਹੀਂ, ਸਗੋਂ ਇਹ ਸਾਡੀ ਸੰਸਕਿ੍ਤਿਕ ਵਿਰਾਸਤ ਅਤੇ ਖ਼ੁਸ਼ਹਾਲੀ ਦਾ ਪ੍ਰਤੀਕ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਰਿਵਾਜ਼ਾਂ ਅਤੇ ਸਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਅਜੇਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜਾਂ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਤੇ ਮੰਚੀ ਨਿਪੁੰਨਤਾ ਦਾ ਵਿਕਾਸ ਕਰਦੇ ਹਨ | ਉਨ੍ਹਾਂ ਸਕੂਲ ਪ੍ਰਬੰਧਨ ਅਤੇ ਸਟਾਫ਼ ਦੀ ਇਸ ਸੁਚੱਜੇ ਆਯੋਜਨ ਲਈ ਪ੍ਰਸ਼ੰਸਾ ਕੀਤੀ | ਇਸ ਮੌਕੇ ਡਾਕਟਰ ਸੀਮਾ ਅਰੋੜਾ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਤਿਉਹਾਰ ਸਾਨੂੰ ਇਕੱਠੇ ਹੋ ਕੇ ਖ਼ੁਸ਼ੀਆਂ ਮਨਾਉਣ ਅਤੇ ਸਾਂਝੀ ਸਭਿਆਚਾਰਕ ਪਹਿਚਾਣ ਨੂੰ ਮਜ਼ਬੂਤ ਕਰਨ ਦਾ ਮੌਕਾ ਦਿੰਦੇ ਹਨ | ਉਨ੍ਹਾਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਭਰਪੂਰ ਸਰਾਹਨਾ ਕੀਤੀ |

ਪਿਛਲੀ ਖ਼ਬਰ ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ <br/> ਅਗਲੀ ਖ਼ਬਰ ਕਣਕ ਦੀ ਖ਼ਰੀਦ ਨਾ ਹੋਣ ਨੂੰ ਲੈ ਕੇ ਭੜਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।