17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬਲਾਕ ਸੰਮਤੀ ਦਿੜ੍ਹਬਾ ਦੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ

ਅਜੀਤ ਡੈਸਕ 16-04-2026
ਦਿੜ੍ਹਬਾ ਮੰਡੀ, 15 ਅਪ੍ਰੈਲ (ਛਾਜਲੀ) - ਬਲਾਕ ਸੰਮਤੀ ਦਿੜ੍ਹਬਾ ਦੀ ਚੇਅਰਪਰਸਨ ਮਨਜੀਤ ਕੌਰ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਮਾਨ ਦੀ ਤਾਜਪੋਸ਼ੀ ਕੀਤੀ ਗਈ | ਇੰਪਰੂਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਦੇ ਦਿੜ੍ਹਬਾ ਜਸਵੀਰ ਕੌਰ ਸ਼ੇਰਗਿੱਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਹਰਵਿੰਦਰ ਸਿੰਘ ਛਾਜਲੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਜਸਵੀਰ ਕੌਰ ਸ਼ੇਰਗਿੱਲ ਅਤੇ ਅਤੇ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਇਸ ਤਾਜ ਪੋਸ਼ੀ ਸਮਾਗਮ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਾ ਸੀ | ਪਰ ਕੁਝ ਜ਼ਰੂਰੀ ਰੁਝੇਵੇਂ ਹੋਣ ਕਰ ਕੇ ਨਹੀਂ ਆ ਸਕੇ | ਵਿੱਤ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਚੇਅਰਪਰਸਨ ਮਨਜੀਤ ਕੌਰ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਮਾਨ ਦੀ ਰਸਮੀ ਤੌਰ ਤੇ ਤਾਜਪੋਸ਼ੀ ਕੀਤੀ ਗਈ | ਚੇਅਰਪਰਸਨ ਮਨਜੀਤ ਕੌਰ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ੰੁਮੇਵਾਰੀ ਸੌਂਪੀ ਹੈ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ | ਬੀ.ਡੀ.ਪੀ.ਓ. ਦਿੜ੍ਹਬਾ ਪ੍ਰਦੀਪ ਸ਼ਾਰਦਾ ਨੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਗੁਲਦਸਤਾ ਦੇ ਕੇ ਸਵਾਗਤ ਕੀਤਾ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਪਰਮਜੀਤ ਕੌਰ ਦੇ ਪਤੀ ਰਣਜੀਤ ਸਿੰਘ ਖੇਤਲਾ, ਸਰਪੰਚ ਸੰਦੀਪ ਸਿੰਘ, ਸਰਪੰਚ ਸਤਨਾਮ ਸਿੰਘ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ 11 ਗ੍ਰਾਮ ਚਿੱਟੇ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਹੋ ਰਹੀ ਲੁੱਟ ਦਾ ਮੁੱਦਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।