17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਭੋਗੀਵਾਲ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ-ਭੋਲਾ ਸਿੰਘ ਭੋਗੀਵਾਲ ਪ੍ਰਧਾਨ ਬਣੇ

ਅਜੀਤ ਡੈਸਕ 16-04-2026
ਮਲੇਰਕੋਟਲਾ, 15 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਭੋਗੀਵਾਲ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਭਰਪੂਰ ਸਿੰਘ ਸੈਕਟਰੀ ਦੀ ਨਿਗਰਾਨੀ ਹੇਠ ਸੰਪੰਨ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਭੋਲਾ ਸਿੰਘ ਭੋਗੀਵਾਲ ਨੂੰ ਪ੍ਰਧਾਨ ਤੇ ਅਵਤਾਰ ਸਿੰਘ ਅਮੀਰ ਨਗਰ ਨੂੰ ਮੀਤ ਪ੍ਰਧਾਨ ਬਣਾਇਆ ਗਿਆ | ਬਾਕੀ ਮੈਂਬਰਾਂ 'ਚ ਮਨਪ੍ਰੀਤ ਸਿੰਘ, ਅਮਰਜੀਤ ਸਿੰਘ ਪਿਆਰਾ ਸਿੰਘ, ਅਵਤਾਰ ਸਿੰਘ, ਬਾਲੇਵਾਲ, ਰੂਪ ਸਿੰਘ, ਅਮਰੀਕ ਸਿੰਘ, ਹਰਮਿੰਦਰ ਸਿੰਘ, ਗੁਰਚਰਨ ਕੌਰ ਭੋਗੀਵਾਲ ਤੇ ਹਰਬੰਸ ਕੌਰ ਅਮੀਰ ਨਗਰ ਸ਼ਾਮਲ ਹਨ ਜੋ ਬੀਤੇ ਸਮੇਂ ਮੈਂਬਰ ਚੁਣੇ ਗਏ ਸਨ | ਨਵੇਂ ਅਹੁਦੇਦਾਰਾਂ ਨੇ ਸਮੂਹ ਵੋਟਰਾਂ, ਸਪੋਰਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਥੇਦਾਰ ਸ਼ੇਰ ਸਿੰਘ ਭੋਗੀਵਾਲ, ਪ੍ਰਧਾਨ ਜਰਨੈਲ ਸਿੰਘ ਭੋਗੀਵਾਲ, ਚੇਅਰਮੈਨ ਕੇਵਲ ਸਿੰਘ, ਤਾਰਾ ਸਿੰਘ ਭੋਗੀਵਾਲ ਸਣੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਨੂੰ ਲੈ ਕੇ ਭਾਕਿਯੂ ਸਿੱਧੂਪੁਰ ਵਲੋਂ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਦੇ ਦਫ਼ਤਰ ਦਾ ਘਿਰਾਓ... ਅਗਲੀ ਖ਼ਬਰ ਗੁਰਦੁਆਰਾ ਈਸ਼ਰ ਪ੍ਰਕਾਸ਼ ਵਿਖੇ ਮਨਾਇਆ ਵਿਸਾਖੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।