17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਚੇਅਰਮੈਨ

ਅਜੀਤ ਡੈਸਕ 16-04-2026
ਸ਼ੇਰਪੁਰ, 15 ਅਪ੍ਰੈਲ (ਮੇਘ ਰਾਜ ਜੋਸ਼ੀ) - ਮਾਰਕੀਟ ਕਮੇਟੀ ਸ਼ੇਰਪੁਰ ਦੇ ਅਧੀਨ ਆਉਂਦੀਆਂ ਮੰਡੀਆਂ ਵਿੱਚ ਅੱਜ ਕਣਕ ਦੀ ਸਰਕਾਰੀ ਖ਼ਰੀਦ ਦਾ ਕੰਮ ਸ਼ੁਰੂ ਹੋ ਗਿਆ | ਖ਼ਰੀਦ ਕੇਂਦਰ ਸ਼ੇਰਪੁਰ ਵਿਖੇ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਰਾਜਵਿੰਦਰ ਸਿੰਘ ਨੇ ਦੌਰਾ ਕਰਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸ਼ੇਰਪੁਰ, ਹੇੜੀਕੇ, ਮੂਲੋਵਾਲ, ਕਿਲ੍ਹਾ ਹਕੀਮਾ, ਰੰਗੀਆ, ਕੰਬੜਵਾਲ, ਕਾਤਰੋਂ, ਧੰਦੀਵਾਲ ਆਦਿ ਮੰਡੀਆਂ ਵਿੱਚ ਖ਼ਰੀਦ ਸ਼ੁਰੂ ਕਰਵਾਈ | ਇਸ ਦੌਰਾਨ ਮੰਡੀ ਸੁਪਰਵਾਈਜ਼ਰ ਵਿਨੋਦਪੁਰੀ, ਅਸਰਫ ਖਾਨ, ਇੰਸਪੈਕਟਰ ਅਜੇ ਕੁਮਾਰ, ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਜਗਦੇਵ ਸਿੰਘ, ਅਰਜਨ ਸਿੰਘ, ਭੂਸ਼ਨ ਰਿਸ਼ੀ ਭਗਵਾਨਪੁਰਾ, ਨਛੱਤਰ ਸਿੰਘ ਖੇੜੀ, ਸੁਖਵਿੰਦਰ ਸਿੰਘ ਧਾਲੀਵਾਲ, ਬਹਾਦਰ ਸਿੰਘ ਫੌਜੀ, ਜਗਦੇਵ ਸਿੰਘ, ਪੁਸਪਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਦੀਦਾਰਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਨੇ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ ਅਗਲੀ ਖ਼ਬਰ ਬਿਜਲੀ ਸੰਕਟ ਕਾਰਨ ਕਿਸਾਨਾਂ ਨੇ ਲੁਧਿਆਣਾ- ਮਲੇਰਕੋਟਲਾ ਮੁੱਖ ਮਾਰਗ ਕੀਤਾ ਜਾਮ-ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।