18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸੌ ਫ਼ੀਸਦੀ

ਅਜੀਤ ਡੈਸਕ 16-04-2026
ਸੁਨਾਮ ਊਧਮ ਸਿੰਘ ਵਾਲਾ, 15 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦਾ ਬੀ.ਏ. ਸੈਸ਼ਨ ਮਈ-2025 ਸਮੈਸਟਰ ਦੂਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪ੍ਰੀਖਿਆ ਵਿਚ ਵਿਦਿਆਰਥਣ ਹੁਸ਼ਨਪ੍ਰੀਤ ਕੌਰ ਸਪੁੱਤਰੀ ਰੌਸ਼ਨ ਸਿੰਘ ਨੇ 84.83% ਅੰਕਾਂ ਨਾਲ ਪਹਿਲਾ, ਪਿੰਕੀ ਸ਼ਰਮਾ ਸਪੁੱਤਰੀ ਸੁਖਵਿੰਦਰ ਰਾਮ ਨੇ 84.55% ਅੰਕ ਲੈ ਕੇ ਦੂਜਾ ਅਤੇ ਪ੍ਰਨੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ 83.88% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਨੂੰ ਵਧਾਈ ਦੇ ਨਾਲ-ਨਾਲ ਭਵਿੱਖ ਵਿਚ ਹੋਰ ਵਧੀਆ ਨਤੀਜਿਆਂ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਨਵੀਂ ਸਿੱਖਿਆ ਨੀਤੀ ਆਧਾਰਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪ੍ਰਧਾਨ ਕਾਂਤਾ ਗੋਇਲ ਨੇ ਪੱਕੇ ਮਕਾਨਾਂ ਲਈ ਲਾਭਪਾਤਰੀਆਂ ਨੂੰ ਵੰਡੇ ਪ੍ਰਵਾਨਗੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।