18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕੁਸ਼ਤੀ ਦੰਗਲ ਛਿੰਝ ਮੇਲ 3 ਨੂੰ <br/>

ਅਜੀਤ ਡੈਸਕ 16-04-2026
ਅਹਿਮਦਗੜ੍ਹ 15 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਿੱਖ ਵਿਦਵਾਨ ਉੱਘੇ ਵਾਤਾਵਰਣ ਪ੍ਰੇਮੀ, ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖ਼ੁਰਦ ਅਹਿਮਦਗੜ੍ਹ ਦੇ ਸੰਚਾਲਕ ਗਿਆਨੀ ਗਗਨਦੀਪ ਸਿੰਘ ਨਿਰਮਲੇ ਦੀ ਅਗਵਾਈ ਵਿਚ ਸਮੂਹ ਨਗਰ ਪੰਚਾਇਤ, ਐਨ.ਆਰ.ਆਈ ਵੀਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ 3 ਮਈ ਦਿਨ ਐਤਵਾਰ ਨੂੰ ਗੁਰੂ ਅੰਗਦ ਸਾਹਿਬ ਮੱਲ ਅਖਾੜਾ ਨਿਰਮਲ ਆਸ਼ਰਮ ਕੁਟੀਆ ਜੰਡਾਲੀ ਵਿਖੇ ਨਹਿਰ ਵਾਲੇ ਅਸਥਾਨ 'ਤੇ ਮਹਾਨ ਕੁਸ਼ਤੀ ਦੰਗਲ ਛਿੰਝ ਮੇਲ ਅਤੇ ਰੱਸਾਕਸੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਗਿਆਨੀ ਗਗਨਦੀਪ ਸਿੰਘ ਨਿਰਮਲੇ ਜੰਡਾਲੀ ਵਾਲਿਆਂ ਦੱਸਿਆ ਕਿ 3 ਮਈ ਐਤਵਾਰ ਨੂੰ 12 ਤੋਂ 5 ਵਜੇ ਤੱਕ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਲੜਕੇ ਅਤੇ ਲੜਕੀਆਂ ਦਾ ਕੁਸ਼ਤੀ ਦੰਗਲ, ਰੱਸਾ ਕਸੀ ਅਤੇ ਲੰਬੀ ਛਾਲ ਦੇ ਮੁਕਾਬਲੇ ਹੋਣਗੇ | ਕੁਸ਼ਤੀ ਦੰਗਲ ਦੌਰਾਨ ਵੱਡੀ ਗਿਣਤੀ ਵਿਚ ਉੱਚ ਕੋਟੀ ਦੇ ਪਹਿਲਵਾਨ ਭਾਗ ਲੈਣਗੇ ਅਤੇ ਦੰਗਲ ਵਿਚ ਕੇਵਲ ਸੱਦਾ ਪੱਤਰ ਵਾਲੇ ਖਿਡਾਰੀ ਹੀ ਖੇਡਣਗੇ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪੁੱਜ ਕੇ ਪਹਿਲਵਾਨਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਵਿਚ ਉਮੀਦਵਾਰਾਂ ਦੀ ਭਾਲ ਲਈ 8 ਮੈਂਬਰੀ ਕੀਤੀ ਨਿਯੁਕਤ ਅਗਲੀ ਖ਼ਬਰ ਅੱਠਵੀਂ ਜਮਾਤ ਦੇ ਨਤੀਜੇ 'ਚੋਂ ਸੇਕਰਡ ਹਾਰਟ ਸਕੂਲ ਸੰਗਤ ਦੀਆਂ ਵਿਦਿਆਰਥਣਾਂ ਨੇ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।