10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੀ ਨਜ਼ਰਬੰਦੀ ਗੈਰ ਸੰਵਿਧਾਨਿਕ-ਸਰਨਾ ਚੱਠਾ <br/>

ਅਜੀਤ ਡੈਸਕ 20-04-2026
ਮਾਲੇਰਕੋਟਲਾ, 19 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੀ ਡਿਬਰੂਗੜ੍ਹ ਦੀ ਜੇਲ੍ਹ ਅੰਦਰ ਨਜ਼ਰਬੰਦੀ ਗੈਰ ਸੰਵਿਧਾਨਿਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸਰਪੰਚ ਗੁਰਸ਼ਰਨ ਸਿੰਘ ਸਰਨਾ ਚੱਠਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਲੱਖਾਂ ਲੋਕਾਂ ਦੇ ਚੁਣੇ ਹੋਏ ਇੱਕ ਨੁਮਾਇੰਦੇ ਨੂੰ ਪਿਛਲੇ ਲੰਬੇ ਸਮੇਂ ਤੋਂ ਜੇਲ੍ਹ ਵਿਚ ਡੱਕ ਕੇ ਆਖ਼ਰ ਸਰਕਾਰ ਪਤਾ ਨਹੀਂ ਸਿੱਧ ਕੀ ਕਰਨਾ ਚਾਹੁੰਦੀ ਹੈ | ਸਰਨਾ ਚੱਠਾ ਨੇ ਆਖਿਆ ਕਿ ਇਸ ਬੇਹੱਦ ਸੰਵੇਦਨਸ਼ੀਲ ਮਾਮਲੇ ਨੂੰ ਕੇਂਦਰ ਤੇ ਸੂਬਾ ਸਰਕਾਰਾਂ ਇੱਕ ਦੂਜੇ ਦੇ ਮੋਢਿਆਂ ਤੇ ਜ਼ਿੰਮੇਵਾਰੀ ਪਾ ਕੇ ਆਪ ਭੱਜ ਰਹੀਆਂ ਹਨ ਜੋ ਬਿਲਕੁਲ ਗਲਤ ਹੈ | ਕਿਉਂਕਿ ਅੰਮਿ੍ਤਪਾਲ ਸਿੰਘ ਨੂੰ ਲੱਖਾਂ ਲੋਕਾਂ ਨੇ ਆਪਣਾ ਨੁਮਾਇੰਦਾ ਚੁਣ ਕੇ ਸੰਸਦ ਵਿਚ ਭੇਜਿਆ ਸੀ | ਹਲਕੇ ਦੇ ਵਿਕਾਸ ਕਾਰਜ ਰੁਕ ਚੁੱਕੇ ਹਨ ਜਿਸ ਦੀ ਜ਼ਿੰਮੇਵਾਰੀ ਕਿਸ ਦੀ ਬਣਦੀ ਹੈ | ਸਰਪੰਚ ਸਰਨਾ ਚੱਠਾ ਨੇ ਆਖਿਆ ਕਿ ਸੂਬਾ ਤੇ ਕੇਂਦਰ ਸਰਕਾਰਾਂ ਲੋਕਾਂ ਦੇ ਚੁਣੇ ਹੋਏ ਇੱਕ ਸਾਂਸਦ ਨੂੰ ਜੇਲ੍ਹ ਵਿਚ ਡੱਕ ਕੇ ਸੰਵਿਧਾਨਿਕ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀਆਂ ਹਨ | ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਅਗਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ |

ਪਿਛਲੀ ਖ਼ਬਰ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ 'ਚ ਮਲੇਰਕੋਟਲਾ ਦੀ ਧੀ ਨੇ ਪੁਲਿਸ ਅਫ਼ਸਰ ਬਣ ਕੇ ਦੇਸ਼ ਦਾ ਵਧਾਇਆ ਮਾਣ ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।