11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਥਾਣੇਦਾਰ ਅਵਤਾਰ ਸਿੰਘ ਨੇ ਥਾਣਾ ਸਦਰ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ <br/>

ਅਜੀਤ ਡੈਸਕ 20-04-2026
ਸੰਗਰੂਰ, 19 ਅਪ੍ਰੈਲ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਥਾਣਾ ਸਦਰ ਸੰਗਰੂਰ ਦੀ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਦੀ ਬਦਲੀ ਕਰਦਿਆ ਥਾਣੇਦਾਰ ਅਵਤਾਰ ਸਿੰਘ ਨੰੂ ਨਵਾ ਥਾਣਾ ਸਦਰ ਮੁਖੀ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਜਸਵਿੰਦਰ ਕੌਰ ਨੰੂ ਕਿਸੇ ਥਾਣੇ ਦਾ ਮੁਖੀ ਲਗਾਉਣ ਦੀ ਥਾਂ ਪੁਲਿਸ ਲਾਈਨ ਵਿਖੇ ਲਗਾ ਦਿੱਤਾ ਗਿਆ ਹੈ | ਨਵਨਿਯੁਕਤ ਥਾਣਾ ਮੁਖੀ ਅਵਤਾਰ ਸਿੰਘ ਨੇ ਆਪਣਾ ਅਹੁਦਾ ਸੰਭਾਲਦਿਆਂ ਇਸ ਜ਼ਿੰਮੇਵਾਰੀ ਲਈ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦਾ ਧੰਨਵਾਦ ਕਰਦਿਆ ਕਿਹਾ ਕਿ ਸ੍ਰੀ ਚਾਹਲ ਵੱਲੋਂ ਉਨ੍ਹਾਂ ਨੰੂ ਸੌਂਪੀ ਇਸ ਜ਼ਿੰਮੇਵਾਰੀ ਨੰੂ ਉਹ ਪੁਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਹਰ ਇਕ ਫ਼ਰਿਆਦੀ ਨੰੂ ਬਿਨ੍ਹਾਂ ਕਿਸੇ ਪੱਖਪਾਤ ਤੋਂ ਇਨਸਾਫ਼ ਦੇਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ |

ਪਿਛਲੀ ਖ਼ਬਰ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮੌਕੇ ਲਗਾਇਆ ਵਿਸ਼ਾਲ ਖ਼ੂਨਦਾਨ ਕੈਂਪ ਅਗਲੀ ਖ਼ਬਰ ਬਿਰਧ ਆਸ਼ਰਮ ਵਿੱਚ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।