11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੈਸੀਫਿਕ ਵਰਲਡ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਵੰਨਗੀਆਂ ਦੀ ਕੀਤੀ ਸਫ਼ਲ ਪੇਸ਼ਕਾਰੀ <br/>

ਅਜੀਤ ਡੈਸਕ 20-04-2026
ਮਲੇਰਕੋਟਲਾ, 19 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਪੈਸੀਫਿਕ ਵਰਲਡ ਸਕੂਲ ਪਿੰਡ ਸਿਕੰਦਰਪੁਰਾ, ਮਲੇਰਕੋਟਲਾ ਵਿਖੇ ਮੈਨੇਜਿੰਗ ਡਾਇਰੈਕਟਰ ਅਭਿਸ਼ੇਕ ਵੋਹਰਾ, ਡਾਇਰੈਕਟਰ ਸ਼ੁਭਾਂਗੀ ਵੋਹਰਾ, ਚੇਅਰਮੈਨ ਹਰਜਿੰਦਰ ਸਿੰਘ ਦੀ ਰਹਿਨੁਮਾਈ, ਪਿ੍ੰਸੀਪਲ ਹਰਮਨਜੀਤ ਕੌਰ ਦੀ ਅਗਵਾਈ ਅਤੇ ਸਮੂਹ ਅਧਿਆਪਕਾਂ ਦੇ ਸਹਿਯੋਗ ਸਦਕਾ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਉਪਰੰਤ ਸਕੂਲੀ ਬੱਚਿਆਂ ਨੇ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕਰਦਿਆਂ ਹਾਜ਼ਰੀਨ ਦਾ ਮਨ ਮੋਹ ਲਿਆ | ਇਸ ਮੌਕੇ ਪਿ੍ੰਸੀਪਲ ਹਰਮਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਰੋਹ ਉਪਰੰਤ ਨੰਨ੍ਹੇ-ਮੁੰਨੇ ਬੱਚਿਆਂ ਨੇ ਇੰਟਰਐਕਟਿਵ ਪੈਨਲ ਤੇ ਆਰਟੀਫਿਸ਼ਲ ਇੰਟੈਲੀਜੈਂਸ, ਸਕੂਲ ਸਾਫ਼ਟਵੇਅਰ, ਡਾਂਸ, ਭਾਸ਼ਣ, ਮਨੋਰੰਜਕ ਗਤੀਵਿਧੀਆਂ ਅਤੇ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸ਼ਾਨਦਾਰ ਕਲਾ ਕਿ੍ਤੀਆਂ ਦੀ ਸਫਲ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਲਈ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਹੈਰੀਟੇਜ ਸਕੂਲ ਦੀ ਏਕਮਦੀਪ ਕੌਰ ਪਹਿਲੇ ਅਤੇ ਬਾਹੁਲ ਕਾਂਸਲ ਦੂਜੇ ਸਥਾਨ 'ਤੇ ਰਹੇ <br/> ਅਗਲੀ ਖ਼ਬਰ ਕਬੱਡੀ ਕੱਪ ਦੇ ਜੇਤੂ ਮਨਦੀਪ ਸਿੰਘ ਬੱਲਰਾਂ ਦਾ ਪਰਮਿੰਦਰ ਸਿੰਘ ਢੀਂਡਸਾ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।