17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਇਕ ਕਿੱਲੋ 80 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 21-04-2026
ਅਮਰਗੜ੍ਹ, 20 ਅਪ੍ਰੈਲ (ਜਤਿੰਦਰ ਮੰਨਵੀ)-ਅਮਰਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 1 ਕਿੱਲੋ 80 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ ਸੁਖਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨਸ਼ਾ ਤਸਕਰ ਜੋ ਅਫ਼ੀਮ ਵੇਚਣ ਦਾ ਆਦੀ ਹੈ, ਅਮਰਗੜ੍ਹ ਇਲਾਕੇ 'ਚ ਅਫ਼ੀਮ ਦੀ ਸਪਲਾਈ ਕਰਦਾ ਹੈ ਅਤੇ ਮਾਹੋਰਾਣਾ-ਤੋਲੇਵਾਲ ਵੱਲ ਆ ਰਿਹਾ ਹੈ | ਇਸ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਕਾਰਵਾਈ ਕਰਦਿਆਂ ਮਾਹੋਰਾਣਾ ਨਹਿਰ ਪੁਲ ਤੇ ਨਾਕਾਬੰਦੀ ਕਰ ਕੇ ਕਥਿਤ ਦੋਸ਼ੀ ਪ੍ਰਦੀਪ ਕੁਮਾਰ ਪੁੱਤਰ ਹਰੀ ਚੰਦ ਵਾਸੀ ਐਸਸੀਐਫ-1 ਰਣਜੀਤ ਐਵਨਿਊ ਮਸਕੀਆਣਾ ਰੋਡ ਮੂਲਾਪੁਰ ਦਾਖਾ ਜ਼ਿਲ੍ਹਾ ਲੁਧਿਆਣਾ ਨੂੰ ਗਿ੍ਫਤਾਰ ਕਰ ਲਿਆ | ਤਲਾਸ਼ੀ ਦੌਰਾਨ ਉਸ ਪਾਸੋਂ 1 ਕਿੱਲੋ 80 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ | ਬਹਰਹਾਲ ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਅਕਾਲ ਅਕੈਡਮੀ ਚੀਮਾ ਦੇ ਦਸਵੀਂ ਜਮਾਤ ਦੇ ਨਤੀਜੇ 'ਚੋਂ ਲੜਕੀਆਂ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਨੂੰ ਦਿੱਤੀ ਨਵੀਂ ਪਹਿਚਾਣ-ਚੇਅਰਮੈਨ ਦਲਵੀਰ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।