28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜਖੇਪਲ ਵਿਖੇ ਮਨਾਇਆ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ <br/>

ਅਜੀਤ ਡੈਸਕ 22-04-2026
ਜਖੇਪਲ, 21 ਅਪ੍ਰੈਲ (ਮੇਜਰ ਸਿੰਘ ਸਿੱਧੂ)-ਗੁਰਦੁਆਰਾ ਸਾਹਿਬ ਸ਼੍ਰੀ ਕਰਤਾਰ ਸਰ ਜਖੇਪਲ ਵਿਖੇ ਗੁਰਦੁਆਰਾ ਲੋਕਲ ਕਮੇਟੀ ਵਲੋਂ ਸ਼੍ਰੋਮਣੀ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਕਮੇਟੀ ਪ੍ਰਧਾਨ ਲਾਲ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਉਣ ਉਪਰੰਤ ਚਾਹ ਮਦਾਣੇ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਲਾਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਵਿਚਾਰ ਅਤੇ ਭਗਤ ਜੀ ਦੀ ਜੀਵਨੀ ਤੋਂ ਜਾਣੂ ਕਰਵਾਇਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਸੇਵਕ ਸਿੰਘ ਜਖੇਪਲ ਵਾਲੇ, ਪ੍ਰਧਾਨ ਲਾਲ ਸਿੰਘ, ਖ਼ਜ਼ਾਨਚੀ ਜਗਸ਼ੀਰ ਸਿੰਘ, ਸੁਖਦੇਵ ਸਿੰਘ ਵਿਰਕ, ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਸੰਗਰੂਰ-2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ, ਚਮਕੌਰ ਸਿੰਘ, ਰੌਮੀ, ਤੇਜਾ ਸਿੰਘ, ਬੂਟਾ ਸਿੰਘ ਤੇ ਸੁਖਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ |

ਪਿਛਲੀ ਖ਼ਬਰ ਫਰਵਰੀ ਮਹੀਨੇ ਵਿੱਚ ਵਧੇ ਤਾਪਮਾਨ ਅਤੇ ਹੋਈ ਬੇਮੌਸਮੀ ਬਰਸਾਤ ਦੇ ਚਲਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਕਣਕ ਦਾ ਝਾੜ ਘਟਣ ਦੀਆਂ... ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਸਾਢੇ 3 ਕਰੋੜ ਦੀ ਲਾਗਤ ਨਾਲ 24 ਕਿੱਲੋਮੀਟਰ ਪਾਈਪ ਲਾਈਨ ਦੇ ਕੰਮ ਦੀ ਕਰਵਾਈ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।