28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਅੰਮਿ੍ਤ ਸੰਚਾਰ ਕਰਵਾਇਆ <br/>

ਅਜੀਤ ਡੈਸਕ 22-04-2026
ਧੂਰੀ, 21 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਅੱਜ ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਜਨਤਾ ਨਗਰ ਗੁਰਦੁਆਰਾ ਸਾਹਿਬ ਦੇ ਟਰੱਸਟ ਉਪਰਾਲਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਅਤੇ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 42 ਪ੍ਰਾਣੀਆਂ ਨੇ ਅੰਮਿ੍ਤ ਛਕਿਆ ਅਤੇ ਗੁਰੂ ਵਾਲੇ ਬਣੇ ਪੰਜ ਪਿਆਰੇ ਗੁਰਦੁਆਰਾ ਸੁਹਾਣਾ ਸਾਹਿਬ ਮੋਹਾਲੀ ਤੋਂ ਪਹੁੰਚੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਟਰੱਸਟ ਵੱਲੋਂ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਅੰਮਿ੍ਤ ਛਕਣ ਵਾਲੀ ਸੰਗਤ ਨੂੰ ਵਧਾਈ ਦਿੱਤੀ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਬੰਤ ਸਿੰਘ ਟਰੱਸਟ ਦੇ ਪ੍ਰਧਾਨ, ਅਮਰਜੀਤ ਸਿੰਘ, ਪਰਮਜੀਤ ਸਿੰਘ ਪੰਮਾ ਬਾਠ, ਹਰਦੀਪ ਸਿੰਘ, ਜਸਵੀਰ ਸਿੰਘ ਬਰੜਵਾਲ ਹੈੱਡ ਗ੍ਰੰਥੀ, ਜਗਤਾਰ ਸਿੰਘ, ਬਾਬਾ ਗੁਰਜੰਟ ਸਿੰਘ ਹੈਡ ਰਾਗੀ, ਵਰਿੰਦਰ ਸਿੰਘ, ਬੱਬੂ ਸਿੰਘ, ਬਲਜਿੰਦਰ ਸਿੰਘ, ਤਲਵੀਰ ਸਿੰਘ ਧਨੇਸਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੇਅਦਬੀ ਖ਼ਿਲਾਫ਼ ਕਾਨੂੰਨ ਬਣਨ ਤੇ 'ਆਪ' ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਅਕਾਲੀ ਦਲ ਦਾ ਡਟ ਕੇ ਸਾਥ ਦੇਵਾਂਗੇ-ਨੰਬਰਦਾਰ ਸੰਦੀਪ ਸਲਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।