29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਧੂਰੀ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ - ਓ.ਐਸ.ਡੀ. ਸੁਖਵੀਰ ਸਿੰਘ

ਮੁੱਖ ਮੰਤਰੀ ਦਫ਼ਤਰ ਸਹੂਲਤ ਕੰਪਲੈਕਸ ਧੂਰੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਸੁਖਬੀਰ ਸਿੰਘ ਸੁੱਖੀ ਤੇ ਹੋਰ | ਤਸਵੀਰ: ਸੰਜੇ ਲਹਿਰੀ <br/> 07-05-2026
ਧੂਰੀ, 6 ਮਈ (ਲਹਿਰੀ, ਭੁੱਲਰ) - ਹਲਕਾ ਧੂਰੀ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਂਦੇ ਹੋਏ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ | ਇਸ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨੇ ਆਪਣੇ ਰੋਜ਼ਮਰ੍ਹਾ ਦੇ ਮਸਲਿਆਂ, ਵਿਕਾਸ ਕਾਰਜਾਂ ਅਤੇ ਨਿੱਜੀ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਸ਼੍ਰੀ ਸੁੱਖੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਕਈ ਮਸਲਿਆਂ ਦਾ ਤੁਰੰਤ ਹੱਲ ਵੀ ਕੀਤਾ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਧੂਰੀ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ | ਉਨ੍ਹਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਨਿਯਮਿਤ ਤੌਰ 'ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਹੂਲਤਾਂ ਘਰ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ | ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਡਾਇਰੈਕਟਰ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਅਨਿਲ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਬਲਵਿੰਦਰ ਸਿੰਘ (ਬਿੱਲੂ), ਬਲਦੇਵ ਸਿੰਘ ਖਾਲਸਾ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਐਡਵੋਕੇਟ ਹੈਪੀ ਗਰਗ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਵੀਰਭਾਨ, ਦਵਿੰਦਰ ਸਿੰਘ ਅਤੇ ਐਡਵੋਕੇਟ ਰਾਜੀਵ ਚੌਧਰੀ ਸਮੇਤ ਹੋਰ ਵਿਅਕਤੀ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਜਨਗਣਨਾ ਕਲਿਆਣ ਵਿਭਾਗ ਨੂੰ ਨੋਟਿਸ <br/> ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀ ਕਮਾਨ ਆਈ ਹੁਣ ਬੀਬੀਆਂ ਦੇ ਹੱਥ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।