18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਇਕ ਕੁਇੰਟਲ ਭੁੱਕੀ ਸਮੇਤ ਦੋ ਕਾਬੂ

ਅਜੀਤ ਡੈਸਕ 08-05-2026
ਅਮਰਗੜ੍ਹ, 7 ਮਈ (ਜਤਿੰਦਰ ਮੰਨਵੀ) - ਸੀ.ਆਈ.ਏ. ਸਟਾਫ਼ ਮਾਹੋਰਾਣਾ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਇੱਕ ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਫੜੇ ਗਏ ਮੁਲਜ਼ਮਾਂ ਦੀ ਪਛਾਣ ਹੈਪੀ ਸਿੰਘ ਉਰਫ਼ ਗੱਗੂ ਪੁੱਤਰ ਬਲਜੀਤ ਸਿੰਘ ਅਤੇ ਹਰਬੰਸ ਸਿੰਘ ਉਰਫ਼ ਬੰਸਾ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਜੋਲੀਆਂ ਥਾਣਾ ਭਵਾਨੀਗੜ੍ਹ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਮਾਹੋਰਾਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਸਰਨ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਸਮੇਤ ਮਾਹੋਰਾਣਾ ਨਹਿਰ ਪੁਲ ਤੇ ਨਾਕਾਬੰਦੀ ਕੀਤੀ | ਇਸੇ ਦੌਰਾਨ ਜਦੋਂ ਅਮਰਗੜ੍ਹ ਸਾਈਡ ਤੋਂ ਮਾਲੇਰਕੋਟਲਾ ਵੱਲ ਜਾ ਰਹੀ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਤਾਂ ਉਸ ਚੋਂ ਇੱਕ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਹੋਈ | ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਦੀ ਤਕਨੀਕੀ ਅਤੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ-ਮਿੰਕੂ ਜਵੰਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।