18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਥਕ ਅਕਾਲੀ ਲਹਿਰ ਵਲੋਂ ਵਿਸ਼ਾਲ ਪੰਥਕ ਕਾਨਫ਼ਰੰਸ ਕੱਲ੍ਹ

ਅਜੀਤ ਡੈਸਕ 08-05-2026
ਮਲੇਰਕੋਟਲਾ, 7 ਮਈ (ਪਾਰਸ ਜੈਨ) - ਦਸ਼ਮੇਸ਼ ਕੰਬਾਈਨ ਦੇ ਐਮ.ਡੀ. ਗਿਆਨੀ ਅਮਰ ਸਿੰਘ ਵੱਲੋਂ ਮਲੇਰਕੋਟਲਾ ਵਿਖੇ ਪੰਥਕ ਅਕਾਲੀ ਲਹਿਰ ਵੱਲੋਂ ਕੀਤੀ ਜਾਣ ਵਾਲੀ ਵਿਸ਼ਾਲ ਪੰਥਕ ਕਾਨਫ਼ਰੰਸ ਸਬੰਧੀ ਜ਼ਿਲ੍ਹੇ ਦੇ ਪ੍ਰਮੁੱਖ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੀ ਮਲੇਰਕੋਟਲਾ ਆਮਦ 'ਤੇ ਗੁਰਦੁਆਰਾ ਸਿੰਘ ਸਭਾ ਸੱਟਾ ਬਾਜ਼ਾਰ ਵਿਖੇ 9 ਮਈ ਦਿਨ ਸ਼ਨੀਵਾਰ ਨੂੰ 10 ਵਜੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਹਲਕਾ ਮਲੇਰਕੋਟਲਾ ਦੇ ਵਿਚੋਂ ਪਹੁੰਚੇ ਸੀਨੀਅਰ ਆਗੂਆਂ ਨੇ ਤਿਆਰੀਆਂ ਸਬੰਧੀ ਵਿਚਾਰ-ਚਰਚਾ ਕੀਤੀ | ਗਿਆਨੀ ਅਮਰ ਸਿੰਘ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਗਦੀਸ਼ ਸਿੰਘ ਬੁੰਗਾ, ਪ੍ਰਧਾਨ ਦਲਵਾਰਾ ਸਿੰਘ ਚਹਿਲ ਨੇ ਆਖਿਆ ਕਿ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੇ ਮਲੇਰਕੋਟਲਾ ਪਹੁੰਚਣ 'ਤੇ ਹਲਕੇ ਦੀਆਂ ਸਿੱਖ ਸੰਗਤਾਂ ਵੱਲੋਂ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ, ਉਪਰੰਤ ਗੁਰਦੁਆਰਾ ਸਿੰਘ ਸਭਾ ਵਿਖੇ ਵਿਸ਼ਾਲ ਇਕੱਠ ਹੋਵੇਗਾ | ਪੰਥਕ ਅਕਾਲੀ ਲਹਿਰ ਨਾਲ ਸੰਬੰਧਿਤ ਸੀਨੀਅਰ ਆਗੂਆਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਪੰਥਕ ਇਕੱਠ ਲਈ ਸਿੱਖ ਸੰਗਤਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ | ਆਗੂਆਂ ਨੇ ਆਖਿਆ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਵਿਚੋਂ ਸਮੂਹ ਸਿੱਖ ਸੰਗਤਾਂ ਇਸ ਸਮਾਗਮ ਵਿੱਚ ਹੁੱਮ-ਹੁੱਮਾ ਕੇ ਪਹੁੰਚਣ ਤੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਦੇ ਵਿਚਾਰ ਸੁਣਨ | ਗਿਆਨੀ ਅਮਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਉੱਘੀਆਂ ਸ਼ਖ਼ਸੀਅਤਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਵੀ ਕੀਤਾ ਜਾਵੇਗਾ | ਇਸ ਮੌਕੇ ਗਿਆਨੀ ਅਮਰ ਸਿੰਘ ਦਸ਼ਮੇਸ਼ ਕੰਬਾਈਨ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਗਦੀਸ਼ ਸਿੰਘ ਬੁੰਗਾ, ਪ੍ਰਧਾਨ ਦਲਬਾਰਾ ਸਿੰਘ ਚਹਿਲ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਡਾ. ਜੀਵਨ ਸਿੰਘ ਮੁਬਾਰਕਪੁਰ ਚੁੰਘਾ ਗ੍ਰੰਥੀ ਅਵਤਾਰ ਸਿੰਘ ਸਣੇ ਸੀਨੀਅਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਵਫ਼ਦ ਨੇ ਨਵੇਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਕੀਤਾ ਸਵਾਗਤ ਅਗਲੀ ਖ਼ਬਰ 6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।