18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਰਕਾਰੀ ਸਕੂਲ ਦੇ ਬੱਚਿਆਂ ਨੂੰ ਮੁਫ਼ਤ ਵਰਦੀਆਂ ਵੰਡੀਆਂ

ਅਜੀਤ ਡੈਸਕ 08-05-2026
ਸੰਗਰੂਰ, 7 ਮਈ (ਚੌਧਰੀ ਨੰਦ ਲਾਲ ਗਾਂਧੀ) - ਸਰਕਾਰੀ ਹਾਈ ਸਮਾਰਟ ਸਕੂਲ ਮੰਗਵਾਲ ਵਿਖੇ ਅੱਜ ਸਕੂਲੀ ਬੱਚਿਆਂ ਨੂੰ 350 ਦੇ ਕਰੀਬ ਵਰਦੀਆਂ ਸਮਾਜ ਸੇਵੀ ਹਰਿੰਦਰ ਅਤੇ ਰਘੁਵਿੰਦਰ ਵਾਸੀ ਮੰਗਵਾਲ ਵੱਲੋਂ ਵੰਡੀਆਂ ਗਈਆਂ | ਇਸ ਮੌਕੇ ਤੇ ਸਕੂਲ ਦੇ ਸਟਾਫ਼ ਵੱਲੋਂ ਇਕ ਸਨਮਾਨ ਸਮਾਰੋਹ ਰੱਖਿਆ ਗਿਆ | ਜਿਸ ਵਿੱਚ ਹਰਿੰਦਰ ਤੇ ਰਘਵਿੰਦਰ ਅਤੇ ਦੀਪਿੰਦਰ ਨੋਨੂੰ ਅਤੇ ਸੁਖਵਿੰਦਰ ਬਬਲਾ ਦਾ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਤੇ ਬੋਲਦਿਆਂ ਹੈੱਡਮਾਸਟਰ ਜਗਤਾਰ ਸਿੰਘ ਸੰਧੂ ਨੇ ਇਸ ਹਿੰਮਤ ਦੀ ਸ਼ਲਾਘਾ ਕੀਤੀ | ਜਗਤਾਰ ਸਿੰਘ ਸੰਧੂ ਨੇ ਕਿਹਾ ਕਿ ਹਰਿੰਦਰ ਤੇ ਰਘਵਿੰਦਰ ਦੋਵੇਂ ਭਰਾ ਇਕ ਬਹੁਤ ਵੱਡੀ ਸਮਾਜ ਸੇਵੀ ਸੰਸਥਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈੱਲਫੇਅਰ ਕਮੇਟੀ ਨਾਲ ਜੁੜੇ ਹੋਏ ਹਨ ਜੋ ਕਿ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਕਰਦੀ ਰਹਿੰਦੀ ਹੈ | ਇਸ ਮੌਕੇ ਅਮੀਤਾ ਰਾਣੀ, ਸਿਮਰਨਜੀਤ ਕੌਰ, ਗੁਰਮੀਤ ਕੌਰ, ਹਰਦੀਪ ਕੌਰ, ਸੁਪਿੰਦਰ ਕੌਰ, ਈਸ਼ਾ ਸਰਮਾ, ਦੀਪਿਕਾ ਗਰੋਵਰ, ਬੰਪਰਜੋਤ ਸਿੰਘ, ਪ੍ਰੀਤੀ, ਰਾਜਵੀਰ ਕੌਰ, ਸੰਦੀਪ ਕੌਰ, ਆਸ਼ਾ ਗੁਪਤਾ ਅਤੇ ਹੋਰ ਸਕੂਲੀ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਹਿਕਾਰੀ ਬੈਂਕਾਂ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਵਧੇ ਹੱਦ ਕਰਜ਼ੇ ਮੁਤਾਬਿਕ ਦੇਣ - ਰਾਮਫਲ ਜਲੂਰ ਅਗਲੀ ਖ਼ਬਰ ਮਾਸਟਰ ਦਰਬਾਰਾ ਸਿੰਘ ਨਮਿਤ ਬਰਸੀ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।