18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਹਿਕਾਰੀ ਬੈਂਕਾਂ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਵਧੇ ਹੱਦ ਕਰਜ਼ੇ ਮੁਤਾਬਿਕ ਦੇਣ - ਰਾਮਫਲ ਜਲੂਰ

ਅਜੀਤ ਡੈਸਕ 08-05-2026
• ਕਿਸਾਨਾਂ ਦੀ ਹਰ ਮੁਸ਼ਕਿਲ ਹੱਲ ਕਰਵਾਉਣ ਲਈ ਬੀ. ਕੇ. ਯੂ. ਏਕਤਾ ਸਿੱਧੂਪੁਰ ਸੰਘਰਸ਼ ਕਰਨ ਲਈ ਤਿਆਰ
ਲਹਿਰਾਗਾਗਾ, 7 ਮਈ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਹਿਕਾਰੀ ਬੈਂਕ ਵਲੋਂ ਕਿਸਾਨਾਂ ਨੂੰ ਵਧੇ ਹੱਦ ਕਰਜ਼ੇ ਅਨੁਸਾਰ ਫ਼ਸਲੀ ਕਰਜ਼ਾ ਦੇਣ ਤੋਂ ਇਨਕਾਰ ਕੀਤੇ ਜਾਣ ਦੇ ਸਿੱਟੇ ਵਜੋਂ ਕਿਸਾਨਾਂ 'ਚ ਫ਼ੈਲ ਰਹੀ ਬੇਚੈਨੀ ਦਾ ਮਸਲਾ ਕਿਸਾਨਾਂ ਦੀ ਖੇਤੀ ਨੂੰ ਸੰਕਟ ਵਿਚ ਪਾਉਣ ਵਾਲਾ ਹੈ | ਉਨ੍ਹਾਂ ਕਿਹਾ ਕਿ ਸਹਿਕਾਰਤਾ ਬੈਂਕਾਂ ਦੇ ਇਸ ਕਿਸਾਨ ਦੋਖੀ ਰਵੱਈਏ ਦਾ ਸਖ਼ਤ ਨੋਟਿਸ ਲੈਂਦਿਆਂ ਜਿੱਥੇ ਨਿੰਦਾ ਕੀਤੀ ਉੱਥੇ ਕਰਜ਼ਾ ਨਾ ਦੇਣ ਦੀ ਸੂਰਤ ਵਿਚ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ | ਪੰਜਾਬ ਸਰਕਾਰ ਸਹਿਕਾਰਤਾ ਬੈਂਕਾਂ ਨੂੰ ਖੇਤੀ ਕਰਜ਼ਾ ਦੇਣ ਲਈ ਫ਼ੌਰੀ ਪ੍ਰਬੰਧ ਕਰੇ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਲਗਾਤਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਦੇ ਨੁਕਸਾਨ ਦੀ ਮਾਰ ਹੇਠ ਹਨ | ਉੱਪਰੋਂ ਇਹ ਬੈਂਕ ਕਿਸਾਨਾਂ ਨੂੰ ਅਗਲੀ ਫ਼ਸਲ ਲਈ ਹੱਦ ਕਰਜ਼ਾ ਦੇਣ ਤੋਂ ਹੱਥ ਪਿੱਛੇ ਖਿੱਚ ਕੇ ਹੋਰ ਪਰੇਸ਼ਾਨੀ ਪੈਦਾ ਕਰ ਰਹੇ ਹਨ | ਰਾਮਫਲ ਸਿੰਘ ਜਲੂਰ ਨੇ ਕਿ ਕੁੱਝ ਦਿਨ ਪਹਿਲਾਂ ਰਜਿਸਟਰਾਰ ਸਹਿਕਾਰਤਾ ਵਿਭਾਗ ਚੰਡੀਗੜ੍ਹ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਕਿਸਾਨਾਂ ਨੂੰ ਅਗਲੀ ਸਾਉਣੀ ਅਤੇ ਹਾੜ੍ਹੀ ਦੀ ਫ਼ਸਲ ਲਈ ਐਮ. ਸੀ. ਐਲ. ਪਾਸ ਕਰ ਕੇ ਕੇਂਦਰੀ ਸਹਿਕਾਰੀ ਬੈਂਕਾਂ ਨੂੰ ਇਹ ਕਰਜ਼ਾ ਦੇਣ ਲਈ ਪੱਤਰ ਜਾਰੀ ਕੀਤਾ ਹੈ | ਝਲੂਰ ਨੇ ਕਿਹਾ ਕਿ ਇਸ ਦੇ ਬਾਵਜੂਦ ਕਿਸਾਨਾਂ ਨਾਲ ਬੁਰਾ ਸਲੂਕ ਕੀਤਾ ਜਾ ਰਿਹਾ ਹੈ |
ਉਨ੍ਹਾਂ ਇਹ ਵੀ ਕਿਹਾ ਕਿ ਸਹਿਕਾਰਤਾ ਵਿਭਾਗ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਹੋਣ ਕਾਰਨ ਕਿਸਾਨਾਂ ਨਾਲ ਮਾੜਾ ਸਲੂਕ ਹੋਰ ਵੀ ਮੰਦਭਾਗਾ ਹੈ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੱਲ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਲਈ ਮਜਬੂਰ ਹੋਵੇਗੀ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਫੱਗੂਵਾਲਾ ਵਿਚ ਅਗਲੀ ਖ਼ਬਰ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਮੁਫ਼ਤ ਵਰਦੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।