18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੰਗਰੂਰ ਦੇ ਨਵੇਂ ਡੀ.ਸੀ. ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 08-05-2026
ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ) - ਪੂਨਮਦੀਪ ਕੌਰ ਆਈ.ਏ.ਐਸ. ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁਦਾ ਸੰਭਾਲ ਲਿਆ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਤੇ ਪੁਲਿਸ ਟੁਕੜੀ ਨੇ ਗਾਰਡ ਆਫ਼ ਆਨਰ ਦਿੱਤਾ | ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਤੇ ਲੋਕ ਸਹੂਲਤਾਂ ਲਈ ਯਤਨਸ਼ੀਲ ਰਹਿਣਗੇ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਲੋਕਾਂ ਨੂੰ ਸਕੀਮਾਂ ਤੇ ਸੇਵਾਵਾਂ ਦਾ ਲਾਭ ਲੈਣ 'ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਜ਼ਿਕਰਯੋਗ ਹੈ ਕਿ ਪੂਨਮਦੀਪ ਕੌਰ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਫ਼ਤਿਹਗੜ੍ਹ ਸਾਹਿਬ, ਬਰਨਾਲਾ ਅਤੇ ਫ਼ਰੀਦਕੋਟ ਅਤੇ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਪਟਿਆਲਾ ਵਜੋਂ ਸੇਵਾਵਾਂ ਵੀ ਨਿਭਾਅ ਚੁੱਕੇ ਹਨ |
ਪਿਛਲੀ ਖ਼ਬਰ ਖਨੌਰੀ ਨਗਰ ਪੰਚਾਇਤ ਦੀ ਵਾਈਸ ਪ੍ਰਧਾਨ ਸੀਨੂੰ ਗਰਗ ਲੋਕ ਸੇਵਾ ਵਿਚ ਨਿਭਾ ਰਹੀ ਅਹਿਮ ਭੂਮਿਕਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਫੱਗੂਵਾਲਾ ਵਿਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।