18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਾਪਲਾ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ

ਅਜੀਤ ਡੈਸਕ 08-05-2026
ਸੰਦੌੜ, 7 ਮਈ (ਜਸਵੀਰ ਸਿੰਘ ਜੱਸੀ) - ਪਿੰਡ ਬਾਪਲਾ ਵਿੱਚ ਪੰਚਾਇਤ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਪਿੰਡ ਦੀ ਨੁਹਾਰ ਬਦਲਦੀ ਨਜ਼ਰ ਆ ਰਹੀ ਹੈ | ਪਿੰਡ ਵਿਚ ਜ਼ਿਮੀਂਦਾਰਾ ਧਰਮਸਾਲਾ ਦੀ ਇਮਾਰਤ ਦਾ ਨਵ-ਨਿਰਮਾਣ ਕਰਵਾ ਕੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਇਸ ਤੋਂ ਇਲਾਵਾ ਪਿੰਡ ਦੇ ਖੇਡ ਗਰਾਊਾਡ ਦੀ ਚਾਰਦੀਵਾਰੀ ਲਈ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਤਿੰਨ ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਲਈ ਸੁਰੱਖਿਅਤ ਮਾਹੌਲ ਮਿਲੇਗਾ | ਇਸ ਮੌਕੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੈਦਾਨਾਂ ਦੀ ਸੰਭਾਲ ਅਤੇ ਵਿਕਾਸ ਬਹੁਤ ਜ਼ਰੂਰੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜ ਸਕਣ | ਇਸ ਮੌਕੇ ਉਨ੍ਹਾਂ ਦੇ ਨਾਲ ਪੀਏ ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਬੀ.ਡੀ.ਪੀ.ਓ. ਜਸਵਿੰਦਰ ਸਿੰਘ, ਚੇਅਰਮੈਨ ਸੰਤੌਖ ਸਿੰਘ ਦਸੋਦਾ, ਸਰਪੰਚ ਬੀਬਾ ਚਰਨਜੀਤ ਕੌਰ ਝੂੰਦ, ਹਰਬੰਸ ਸਿੰਘ ਝੂੰਦ, ਪੰਚ ਹਰਪ੍ਰੀਤ ਸਿੰਘ ਬਾਪਲਾ, ਗੁਰਪ੍ਰੀਤ ਸਿੰਘ ਪੰਚ, ਅੰਮਿ੍ਤਪਾਲ ਸਿੰਘ ਪੰਚ, ਸੁਰਜੀਤ ਸਿੰਘ ਪੰਚ ਅਤੇ ਅਮਰਜੀਤ ਸਿੰਘ ਬਾਪਲਾ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ | ਸਰਪੰਚ ਬੀਬਾ ਚਰਨਜੀਤ ਕੌਰ ਝੂੰਦ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਪਿੰਡ ਦੀ ਤਰੱਕੀ ਨੂੰ ਹੋਰ ਬਲ ਮਿਲੇਗਾ |
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਤੇ ਬੈਂਕਾਂ ਅੰਦਰ ਕਿਸਾਨਾਂ ਦੀ ਖੱਜਲ-ਖ਼ੁਆਰੀ ਬੰਦ ਕਰਨ ਦੀ ਮੰਗ ਅਗਲੀ ਖ਼ਬਰ ਅਹਿਮਦਗੜ੍ਹ ਦੇ ਸਰਕਾਰੀ ਹਸਪਤਾਲ ਨਾਲ ਨਗਰ ਕੌਂਸਲ ਤੇ ਵੈਟਰਨਰੀ ਹਸਪਤਾਲ ਦੀ ਥਾਂ ਮਿਲਾਉਣ ਲਈ ਕਾਰਵਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।