18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਹਿਕਾਰੀ ਸਭਾਵਾਂ ਤੇ ਬੈਂਕਾਂ ਅੰਦਰ ਕਿਸਾਨਾਂ ਦੀ ਖੱਜਲ-ਖ਼ੁਆਰੀ ਬੰਦ ਕਰਨ ਦੀ ਮੰਗ

ਅਜੀਤ ਡੈਸਕ 08-05-2026
ਮਲੇਰਕੋਟਲਾ, 7 ਮਈ (ਮਨਜਿੰਦਰ ਸਿੰਘ ਸਰੌਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਲੇਰਕੋਟਲਾ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਕੀਤੀ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਕਿਸਾਨਾਂ ਨੇ ਕਣਕ ਦੀ ਸਾਰੀ ਫ਼ਸਲ ਵੇਚ ਦਿੱਤੀ ਹੈ ਪਰ ਬੈਂਕਾਂ ਦੀ ਤਰਫ਼ੋਂ ਕਿਸਾਨਾਂ ਨੂੰ ਖੱਜਲ ਖ਼ੁਆਰ ਕੀਤਾ ਜਾ ਰਿਹਾ ਅਸਲ ਰੂਪ ਵਿੱਚ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਦੋਵੇਂ ਅੱਖਾਂ ਬੰਦ ਕਰੀ ਬੈਠੀਆਂ ਹਨ ਸਰਕਾਰ ਦੀ ਤਰਫ਼ੋਂ ਸਹਿਕਾਰੀ ਸਭਾਵਾਂ 'ਚ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇੱਕ ਪਾਸੇ ਸਰਕਾਰ ਆਖ ਰਹੀ ਹੈ ਕਿ ਕਿਸਾਨਾਂ ਦਾ ਹੱਦ ਕਰਜ਼ਾ ਵਧਾ ਦਿੱਤਾ ਹੈ ਪਰ ਸੈਂਟਰ ਦੀ ਸਰਕਾਰ ਨੇ ਲੋੜੀਂਦੀ ਰਾਸ਼ੀ ਬੈਂਕਾਂ ਨੂੰ ਮੁਹੱਈਆ ਨਹੀਂ ਕਰਵਾਈ | ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅੰਦਰ ਕਿਸੇ ਪ੍ਰਕਾਰ ਦਾ ਕੋਈ ਕੈਸ਼ ਨਹੀਂ ਮਿਲ ਰਿਹਾ | ਕਿਸਾਨ ਖ਼ੱਜਲ਼-ਖ਼ੁਆਰ ਹੋ ਰਹੇ ਹਨ | ਕਿਸਾਨ ਆਗੂਆਂ ਨੇ ਕਿਹਾ ਕਿ 10 ਮਈ ਨੂੰ ਬੀ.ਬੀ.ਐਮ. ਦੇ ਮਸਲੇ ਤੇ ਸੰਗਰੂਰ ਦੇ ਜੇਜੀ ਪੈਲਿਸ ਵਿਖੇ ਕਾਨਫ਼ਰੰਸ ਕੀਤੀ ਜਾ ਰਹੀ ਹੈ ਕਿਉਂਕਿ ਬੀ.ਬੀ.ਐਮ. ਨੂੰ ਸੈਂਟਰ ਆਪਣੇ ਹੱਥਾਂ ਹੇਠ ਕਰ ਰਿਹਾ ਹੈ ਪੰਜਾਬ ਤੇ ਹਰਿਆਣੇ ਦੀ ਹਿੱਸੇਦਾਰੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ 15 ਮਈ ਨੂੰ ਐਸ.ਕੇ.ਐਮ. ਦੇ ਸੱਦੇ ਤੇ ਕਿਸਾਨਾਂ ਮਜ਼ਦੂਰਾਂ ਦੀ ਤਰਫ਼ੋਂ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਵੱਲ ਰੋਸ ਮੁਜ਼ਾਹਰਾ ਕਰਨਾ ਹੈ | ਮੀਟਿੰਗ ਸਮੇਂ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ, ਚਰਨਜੀਤ ਸਿੰਘ ਹਥਨ, ਕਰਨੈਲ ਸਿੰਘ ਭੂਦਨ, ਮਹਿੰਦਰ ਸਿੰਘ ਭੁਰਥਲਾ, ਹਰਿੰਦਰ ਸਿੰਘ ਚੌਂਦਾ, ਰਛਪਾਲ ਸਿੰਘ ਰੜ, ਬਲਜੀਤ ਸਿੰਘ ਹਥਨ, ਗੁਰਮੇਲ ਕੌਰ ਦੁੱਲਮਾ ਹਾਜ਼ਰ ਸਨ |
ਪਿਛਲੀ ਖ਼ਬਰ ਵਿੱਤ ਮੰਤਰੀ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਬਾਪਲਾ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।