ਧੂਰੀ, 7 ਮਈ (ਲਖਵੀਰ ਸਿੰਘ ਧਾਂਦਰਾ) - ਆਈ.ਡੀ.ਬੀ.ਆਈ. ਬੈਂਕ ਬਰਾਂਚ ਧੂਰੀ ਦੇ ਮੈਨੇਜਰ ਅਤੇ ਸਮੂਹ ਸਟਾਫ਼ ਵਲੋਂ ਸ਼੍ਰੀ ਵਰਿੰਦਰ ਕੁਮਾਰ ਕੱਦ ਨੂੰ ਖੱਤਰੀ ਮਹਾਂ ਸਭਾ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੈਂਕ ਵਿਚ ਇਕ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਦੀ ਸਰਾਹਨਾ ਕੀਤੀ | ਬੈਂਕ ਮੈਨੇਜਰ ਸੌਰਵ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਰਿੰਦਰ ਕੁਮਾਰ ਕੱਦ ਹਮੇਸ਼ਾ ਸਮਾਜ ਸੇਵਾ ਵਿਚ ਅੱਗੇ ਰਹਿੰਦੇ ਹਨ ਅਤੇ ਆਪਣਾ ਕੀਮਤੀ ਸਮਾਂ ਲੋਕ ਭਲਾਈ ਦੇ ਕੰਮਾਂ ਲਈ ਸਮਰਪਿਤ ਕਰਦੇ ਹਨ | ਇਸ ਮੌਕੇ ਦੀਕਸ਼ਤ ਸਿੰਗਲਾ, ਸਾਹਿਲ ਠਾਕੁਰ, ਅਮਰਦੀਪ ਸਿੰਘ, ਕਾਜਲ ਸਿੰਘ, ਅੰਜੂ ਕਾਲਕੰਧਾ ਸਟਾਫ਼ ਮੈਂਬਰ ਹਾਜ਼ਰ ਸਨ |