18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅੰਮਿ੍ਤਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 08-05-2026
ਲੌਂਗੋਵਾਲ, 7 ਮਈ (ਵਿਨੋਦ, ਖੰਨਾ) - ਸੰਤ ਅਤਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ੇਰੋਂ ਦੀ ਪ੍ਰੇਰਨਾ ਨਾਲ 30 ਦੇ ਕਰੀਬ ਪ੍ਰਾਣੀਆਂ ਨੇ ਅੰਮਿ੍ਤ ਪਾਨ ਕਰ ਕੇ ਆਪਣੇ ਜੀਵਨ ਦਾ ਨਵਾਂ ਅਧਿਆਇ ਆਰੰਭ ਕੀਤਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ੇਰੋਂ ਵਲੋਂ ਅੰਮਿ੍ਤਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਿਜਾਇਆ ਗਿਆ ਅਤੇ ਮੁਫ਼ਤ ਕਕਾਰ ਭੇਟ ਕੀਤੇ | ਪੰਜ ਪਿਆਰਿਆਂ ਪਾਸੋਂ ਖੰਡੇ ਬਾਟੇ ਦੀ ਦਾਤ ਪ੍ਰਾਪਤ ਕਰਨ ਵਾਲੇ ਪ੍ਰਾਣੀ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਬਿੱਕਰ ਸਿੰਘ, ਅਮਰਜੀਤ ਸਿੰਘ ਖਜਾਨਚੀ, ਮੀਤ ਪ੍ਰਧਾਨ ਜਥੇਦਾਰ ਕੌਰ ਸਿੰਘ, ਰਾਮ ਸਿੰਘ ਸਕਤੱਰ, ਜਗਜੀਤ ਸਿੰਘ ਸਹਿ. ਸਕਤੱਰ, ਜਗਤਾਰ ਸਿੰਘ ਸਹਿ. ਖਜਾਨਚੀ, ਨਿਰਭੈ ਸਿੰਘ, ਮਨਦੀਪ ਸਿੰਘ ਢਿੱਲੋਂ, ਮੁੱਖ ਗ੍ਰੰਥੀ ਰੇਸ਼ਮ ਸਿੰਘ, ਮੀਤ ਗ੍ਰੰਥੀ ਭਾਈ ਬਲਜਿੰਦਰ ਸਿੰਘ ਅਤੇ ਮੀਤ ਗ੍ਰੰਥੀ ਜੱਗੀ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਵਰਿੰਦਰ ਕੁਮਾਰ ਕੱਦ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।