ਲਹਿਰਾਗਾਗਾ, 7 ਮਈ (ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲਹਿਰਾਗਾਗਾ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਵੱਲੋਂ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਵਿੱਚ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ | ਇਸ ਖ਼ੁਸ਼ੀ ਦੇ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਚੇਅਰਮੈਨ ਪਿ੍ੰਸ ਗਰਗ ਅਤੇ ਮੋਹਿਤ ਸਿੰਗਲਾ ਵੱਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਨ੍ਹਾਂ ਵਿੱਚੋਂ ਬੇਟੀ ਪ੍ਰਾਚੀ ਨੇ ਜ਼ਿਲ੍ਹਾ ਸੰਗਰੂਰ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਨਾ ਸਿਰਫ਼ ਆਪਣੇ ਸਕੂਲ, ਸਗੋਂ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਉਸ ਦੀ ਇਸ ਉਪਲਬਧੀ ਨੇ ਹੋਰ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਦਾ ਸਰੋਤ ਬਣਾਇਆ ਹੈ | ਕਾਮਯਾਬ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ 48 ਮਹੀਨਿਆਂ ਲਈ 1000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ, ਜੋ ਉਨ੍ਹਾਂ ਦੀ ਅੱਗੇ ਦੀ ਪੜ੍ਹਾਈ ਲਈ ਮਦਦਗਾਰ ਸਾਬਤ ਹੋਵੇਗਾ | ਪਿ੍ੰਸ ਗਰਗ ਅਤੇ ਮੋਹਿਤ ਸਿੰਗਲਾ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |