ਅਮਰਗੜ੍ਹ, 7 ਮਈ (ਪਵਿੱਤਰ ਸਿੰਘ) - ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ ਪਹਿਲਵਾਨ) ਸਬ-ਡਵੀਜ਼ਨ, ਅਮਰਗੜ੍ਹ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪਰਵਿੰਦਰ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਗਰਿੱਡ ਅਮਰਗੜ੍ਹ ਵਿਖੇ ਹੋਈ, ਜਿਸ ਵਿੱਚ ਸਰਕਲ ਆਗੂ ਕਮਲਜੀਤ ਸਿੰਘ ਅਤੇ ਡਵੀਜ਼ਨ ਪ੍ਰਧਾਨ ਜਗਦੀਪ ਸਿੰਘ ਮਡਾਹੜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਮਈ ਦਿਵਸ ਦੇ ਸਬੰਧ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡੇ ਦੀ ਰਸਮ ਅਦਾ ਕੀਤੀ ਗਈ ਅਤੇ ਡਵੀਜ਼ਨ ਪ੍ਰਧਾਨ ਜਗਦੀਪ ਸਿੰਘ ਮਡਾਹੜ ਨੇ ਚੱਲ ਰਹੇ ਸੰਘਰਸ਼ ਬਾਰੇ ਚਾਨਣਾ ਪਾਇਆ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਮੁਲਾਜ਼ਮਾਂ ਪ੍ਰਤੀ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆ ਪੰਜਾਬ ਸਰਕਾਰ ਵੱਲੋਂ ਡੀ ਏ. ਦਿੱਤੇ ਜਾਣ ਦੀ ਮੰਗ ਕੀਤੀ | ਸਰਕਲ ਆਗੂ ਕਮਲਜੀਤ ਸਿੰਘ ਨੇ ਕਿਹਾ ਕੇ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰੇ ਅਤੇ 17.07.20 ਤੋਂ ਬਾਅਦ ਵਾਲੇ ਮੁਲਾਜ਼ਮਾਂ ਦਾ ਛੇਵਾਂ ਪੇ ਕਮਿਸ਼ਨ ਲਾਗੂ ਕਰੇ | ਇਸ ਮੌਕੇ ਦਰਸਨ ਸਿੰਘ ਬਾਗੜੀਆਂ, ਲਖਵੀਰ ਸਿੰਘ, ਦਵਿੰਦਰ ਸਿੰਘ ਤੋਲੇਵਾਲ, ਗੁਰਪ੍ਰੀਤ ਸਿੰਘ, ਕਿਰਨਦੀਪ ਸਿੰਘ, ਹਰਜੀਤ ਕੌਰ, ਅਮਨਜੋਤ ਕੌਰ, ਇੰਜ. ਹਰਪ੍ਰੀਤ ਸਿੰਘ, ਇੰਜ. ਰਜਿੰਦਰ ਸਿੰਘ, ਦਿਵਿਆ ਸ਼ਰਮਾ, ਵੰਦਨਾ ਕਾਂਸਲ, ਕਰਮਜੀਤ ਸਿੰਘ, ਸ਼ਰਨਜੀਤ ਸਿੰਘ, ਜਸਵੰਤ ਸਿੰਘ, ਦਵਿੰਦਰ ਸਿੰਘ, ਹਰਿੰਦਰ ਸਿੰਘ, ਸੁਖਦੇਵ ਸਿੰਘ ਝੱਲ, ਦਲਵੀਰ ਸਿੰਘ, ਸੁਖਪਾਲ ਸਿੰਘ, ਪ੍ਰੀਤਮ ਸਿੰਘ ਆਰ. ਏ. ਗੋਵਿੰਦਰ ਸਿੰਘ, ਸਤਪਾਲ ਸਿੰਘ, ਜੀਵਨ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ ਝੱਲ ਅਤੇ ਹੋਰ ਸਾਥੀ ਹਾਜ਼ਰ ਸਨ |