ਦਿੜ੍ਹਬਾ ਮੰਡੀ, 7 ਮਈ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਕੁਲਵੀਰ ਸਿੰਘ ਘੁਮਾਣ ਦੇ ਪਿਤਾ ਚਰਨ ਸਿੰਘ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸਤਰੀ ਵਿੰਗ ਦੀ ਕੋਰ ਕਮੇਟੀ ਮੈਂਬਰ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ | ਬੀਬਾ ਢੀਂਡਸਾ ਨੇ ਕਿਹਾ ਕਿ ਚਰਨ ਸਿੰਘ ਦਾ ਪਰਿਵਾਰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨਾਲ ਖੜਾ ਹੈ | ਜਿਸ ਕਰ ਕੇ ਕਰ ਕੇ ਚਰਨ ਸਿੰਘ ਦੇ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ, ਉੱਥੇ ਪਾਰਟੀ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |