18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੀ.ਪੀ.ਆਈ.ਐਮ. ਦੀ ਮੀਟਿੰਗ ਹੋਈ <br/>

ਅਜੀਤ ਡੈਸਕ 08-05-2026
ਸੁਨਾਮ ਊਧਮ ਸਿੰਘ ਵਾਲਾ, 7 ਮਈ (ਭੁੱਲਰ, ਧਾਲੀਵਾਲ) - ਸੀ.ਪੀ.ਆਈ.ਐਮ ਦੀ ਇਕ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਖੇੜੀ ਦੀ ਪ੍ਰਧਾਨਗੀ ਹੇਠ ਸਥਾਨਕ ਘੁੰਮਣ ਭਵਨ ਵਿਖੇ ਹੋਈ | ਮੀਟਿੰਗ ਵਿੱਚ 29 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਹ ਭਰਪੂਰ ਰੈਲੀ ਅਤੇ ਮੁਜ਼ਾਹਰੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ | ਖੇੜੀ ਨੇ ਕਿਹਾ ਕਿ ਕੁਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰੇ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਮੇਜਰ ਸਿੰਘ ਭਿੱਖੀਵਿੰਡ, ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਤਪਾਲ ਬਨੂੜ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ | ਚਮਕੌਰ ਸਿੰਘ ਖੇੜੀ ਨੇ ਕੇਂਦਰ ਸਰਕਾਰ ਤੋਂ ਭਾਰਤ ਵਿਕਸਤ ਜੀ ਰਾਮ ਜੀ ਕਾਨੂੰਨ ਨੰੂ ਰੱਦ ਕਰ ਕੇ ਮੁੜ ਮਨਰੇਗਾ ਕਾਨੂੰਨ ਬਹਾਲ ਕਰਨ, ਬਿਜਲੀ ਬਿਲ, ਬੀਜ ਬਿਲ ਵਾਪਸ ਲੈਣ, ਕਿਸਾਨ ਅਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਆਬਾਦਕਾਰਾਂ ਨੂੰ ਮਾਲਕੀ ਦੇ ਹੱਕ ਦੇਣ, ਖੇਤ ਮਜ਼ਦੂਰਾਂ ਅਤੇ ਲੋੜਵੰਦ ਗਰੀਬ ਪਰਿਵਾਰਾਂ ਨੂੰ ਪਲਾਟ ਦੇਣ ਅਤੇ ਅਮਰੀਕਾ ਨਾਲ ਕੀਤੀਆਂ ਮੁਕਤ ਵਪਾਰ ਸੰਧੀਆਂ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਕਾਮਰੇਡ ਹੰਗੀ ਖਾਂ ਤਹਿਸੀਲ ਸਕੱਤਰ, ਕਾ ਦਰਸ਼ਨ ਸਿੰਘ ਮੱਟੂ, ਕਾ ਜੋਗਿੰਦਰ ਸਿੰਘ ਬੱਧਣ, ਕਾ ਵਰਿੰਦਰ ਕੌਸ਼ਿਕ, ਕਾ ਅਜੀਤ ਸਿੰਘ ਘਰਾਚੋ, ਕਾ ਸ਼ਿੰਗਾਰਾ ਸਿੰਘ ਬਲਿਆਲ, ਕਾ ਨਛੱਤਰ ਸਿੰਘ ਗੰਢੂਆਂ, ਸੀਤਾ ਸਿੰਘ ਜਖੇਪਲ, ਬਿੰਦਰ ਕੌਰ ਖੇਤਲਾ, ਰਿੰਪੀ ਕੌਰ, ਬਲਵੀਰ ਕੌਰ, ਪਰਮਜੀਤ ਕੌਰ ਅਤੇ ਪਾਲ ਕੌਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਕਲੱਸਟਰ ਪੱਧਰੀ ਯੋਗ ਟਰਾਇਲ ਸ਼ੁਰੂ <br/> ਅਗਲੀ ਖ਼ਬਰ ਬੀਬਾ ਢੀਂਡਸਾ ਨੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।