18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>

ਅਜੀਤ ਡੈਸਕ 08-05-2026
ਲਹਿਰਾਗਾਗਾ, 7 ਮਈ (ਅਸ਼ੋਕ ਗਰਗ) - ਸ਼ਿਵਮ ਕਾਲਜ ਖੋਖਰ ਕਲਾਂ ਵਿਖੇ ਜੂਨੀਅਰ ਵਿਦਿਆਰਥੀਆਂ ਵਲੋਂ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਰੱਖੀ ਗਈ | ਸ਼ੁਰੂਆਤ ਤੋਂ ਪਹਿਲਾਂ ਕਾਲਜ ਪਹੁੰਚਣ 'ਤੇ ਕਾਲਜ ਦੇ ਚੇਅਰਮੈਨ ਅਨਿਲ ਗਰਗ ਦਾ ਨਿੱਘਾ ਸਵਾਗਤ ਕੀਤਾ ਗਿਆ | ਪਾਰਟੀ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਕਾਮੇਡੀ ਸਕਿਟ ਪੇਸ਼ ਕੀਤੀ ਗਈ | ਫਿਰ ਕੁੜੀਆਂ ਦੁਆਰਾ ਗਿੱਧਾ ਪੇਸ਼ ਕੀਤਾ ਗਿਆ | ਮੁੰਡਿਆਂ ਦੁਆਰਾ ਸੋਲੋ ਡਾਂਸ ਅਤੇ ਭੰਗੜਾ ਪੇਸ਼ ਕੀਤਾ ਗਿਆ ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆ ਗਈਆਂ | ਕਾਲਜ ਦੇ ਪ੍ਰਧਾਨ ਰਾਹੁਲ ਗਰਗ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਹੱਸਣਾ-ਖੇਡਣਾ ਵੀ ਸਾਡੇ ਜੀਵਨ ਦਾ ਇੱਕ ਜ਼ਰੂਰੀ ਹਿੱਸਾ ਹੈ | ਇਸ ਤੋਂ ਬਾਅਦ ਪਾਰਟੀ ਦੇ ਮਿਸਟਰ ਫੇਅਰਵੈਲ ਅਤੇ ਮਿਸ ਫੇਅਰਵੈਲ ਚੁਣੇ ਗਏ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਆਗ਼ਾਜ਼ ਵੈੱਲਫੇਅਰ ਫਾਊਾਡੇਸ਼ਨ ਵੱਲੋਂ ਛਾਜਲੀ ਵਿਚ ਲੜਕੀਆਂ ਲਈ ਸਿਲਾਈ ਸੈਂਟਰ ਸ਼ੁਰੂ ਅਗਲੀ ਖ਼ਬਰ ਫਾਰਚੂਨ ਸਕੂਲ ਦੀ ਸਿਮਰਨ ਕੌਰ ਨੇ ਤਾਈਕਵਾਡੋਂ ਚੈਂਪੀਅਨਸ਼ਿਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।