28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਦੇ ਨਵੀਨੀਕਰਨ ਦੀ ਹੋਈ ਸ਼ੁਰੂਆਤ <br/>

ਅਜੀਤ ਡੈਸਕ 18-05-2026
ਚੀਮਾ ਮੰਡੀ, 17 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਪਵਿੱਤਰ ਜਨਮ ਨਗਰੀ ਚੀਮਾ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਬੜੀ ਸ਼ਰਧਾ ਅਤੇ ਧਾਰਮਿਕ ਮਾਹੌਲ 'ਚ ਕੀਤੀ ਗਈ | ਇਹ ਪਵਿੱਤਰ ਸੇਵਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੀ ਗਈ | ਗੁਰੂ ਘਰ ਵਿਖੇ ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਕਾਰਜ ਸੁਚੱਜੇ ਅਤੇ ਚੜ੍ਹਦੀਕਲਾ ਨਾਲ ਸੰਪੰਨ ਹੋਣ ਦੀ ਅਰਦਾਸ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਅਤੇ ਉਕਤ ਗੁ. ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਵਲੋਂ ਕੀਤੀ ਗਈ | ਅਰਦਾਸ ਉਪਰੰਤ ਬਾਬਾ ਦਰਸ਼ਨ ਸਿੰਘ ਅੰਗੀਠਾ ਸਾਹਿਬ ਮਸਤੂਆਣਾ, ਬੀਬਾ ਜਸਵਿੰਦਰ ਸਿੰਘ ਹਰੇੜੀ ਵਾਲਿਆਂ, ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ, ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਅਤੇ ਭਾਈ ਗੁਰਮੇਲ ਸਿੰਘ ਨੇ ਟੱਕ ਲਗਾ ਕੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ 'ਚ ਨਗਰ ਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ | ਸਮਾਗਮ ਦੌਰਾਨ ਬੋਲਦਿਆਂ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਨਵੀਨੀਕਰਨ ਨਾਲ ਨਾ ਸਿਰਫ਼ ਗੁਰੂ ਘਰ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਰਥਕ ਸੇਧ ਵੀ ਮਿਲੇਗੀ | ਉਨ੍ਹਾਂ ਕਿਹਾ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਹਮੇਸ਼ਾਂ ਹੀ ਧਾਰਮਿਕ, ਵਿਦਿਅਕ ਅਤੇ ਸਮਾਜਿਕ ਸੇਵਾਵਾਂ ਵਿੱਚ ਅੱਗੇ ਰਹਿੰਦਾ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਵੀ ਜਲਦ ਹੀ ਪੂਰਾ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਪਿੰਡ ਲੱਡਾ 'ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਪ੍ਰਾਇਮਰੀ ਸਕੂਲ ਨੂੰ ਵਾਟਰ ਕੂਲਰ ਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।