28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪਿੰਡ ਲੱਡਾ 'ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ <br/>

ਅਜੀਤ ਡੈਸਕ 18-05-2026
ਧੂਰੀ, 17 ਮਈ (ਭੁੱਲਰ, ਧਾਂਦਰਾ) - ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਕਿਸਾਨ ਮੌਜੂਦ ਸਨ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਤਕਰੀਬਨ 3.5 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ, ਜਿਸ ਦੇ ਤਹਿਤ ਲਗਭਗ 25 ਕਿੱਲੋਮੀਟਰ ਲੰਮੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਜਾ ਰਹੀ ਹੈ | ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 5 ਮੋਘੇ ਵੀ ਲਗਾਏ ਜਾਣਗੇ, ਜਿਸ ਨਾਲ ਨਹਿਰੀ ਪਾਣੀ ਦੀ ਸਪਲਾਈ ਹੋਰ ਸੁਚੱਜੇ ਅਤੇ ਸਮੇਂ-ਸਿਰ ਢੰਗ ਨਾਲ ਯਕੀਨੀ ਬਣਾਈ ਜਾ ਸਕੇਗੀ | ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਇਲਾਕੇ ਦੇ ਸੈਂਕੜਿਆਂ ਏਕੜ ਖੇਤਰ ਨੂੰ ਸਿੱਧਾ ਲਾਭ ਮਿਲੇਗਾ, ਜਿਸ ਨਾਲ ਖੇਤੀਬਾੜੀ ਉਤਪਾਦਨ ਵਿਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਸੁਧਾਰ ਆਏਗਾ | ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਲਈ ਲੰਬੇ ਸਮੇਂ ਦੀ ਵੱਡੀ ਸਹੂਲਤ ਸਾਬਤ ਹੋਵੇਗਾ |

ਪਿਛਲੀ ਖ਼ਬਰ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਨੇ ਮਿੰਨੀ ਨਹਿਰ ਦੀ ਮੁਆਵਜ਼ਾ ਰਾਸ਼ੀ ਲਈ ਲਗਾਈ ਗੁਹਾਰ <br/> ਅਗਲੀ ਖ਼ਬਰ ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਦੇ ਨਵੀਨੀਕਰਨ ਦੀ ਹੋਈ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।