29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬੇਅਦਬੀ ਕਾਨੂੰਨ 'ਚ ਸੋਧ ਕਰਨ ਦੀ ਮੰਗ ਲਈ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੇ ਦਿੱਤਾ ਸਮਰਥਨ <br/>

ਅਜੀਤ ਡੈਸਕ 18-05-2026
ਚੀਮਾ ਮੰਡੀ, 17 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਇਲਾਕੇ ਦੀਆਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀ ਸਾਹਿਬਾਨ ਵਲੋਂ ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਬਣਾਏ ਕਾਨੂੰਨ 'ਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ | ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲ ਤਖਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੂੰ ਇਸ ਸਬੰਧੀ ਤਿਆਰ ਕੀਤੇ ਮੰਗ ਪੱਤਰ 'ਤੇ ਕਈ ਧਾਰਮਿਕ ਅਤੇ ਸਮਾਜਿਕ ਨੁਮਾਇੰਦਿਆਂ ਨੇ ਦਸਤਖ਼ਤ ਕਰ ਕੇ ਆਪਣਾ ਸਮਰਥਨ ਦਿੱਤਾ | ਮੰਗ ਪੱਤਰ ਵਿੱਚ ਕਿਹਾ ਗਿਆ ਕਿ ਧਾਰਮਿਕ ਗ੍ਰੰਥਾਂ ਅਤੇ ਪਵਿੱਤਰ ਅਸਥਾਨਾਂ ਦੀ ਬੇਅਦਬੀ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਦੀ ਹੈ, ਇਸ ਲਈ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਖਿਲਾਫ਼ ਸੁਣਵਾਈ ਫਾਸਟ ਟਰੈਕ ਅਦਾਲਤਾਂ ਰਾਹੀਂ ਹੋਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਸਜ਼ਾ ਮਿਲ ਸਕੇ ਪਰ ਇਸ ਘਟਨਾ ਲਈ ਬੇਅਦਬੀ ਕਰਨ ਵਾਲੇ ਦੇ ਨਾਲ ਗੁਰਦੁਆਰਾ ਕਮੇਟੀਆਂ ਅਤੇ ਗ੍ਰੰਥੀ ਸਿੰਘਾ ਨੂੰ ਵੀ ਦੋਸ਼ੀ ਠਹਿਰਾਉਣਾ ਗਲਤ ਹੈ | ਇਸ ਮੌਕੇ ਕਾਨੁੰਨ ਚ ਸੋਧ ਕਰਨ ਲਈ ਗੁਰਦੁਆਰਾ ਕਮੇਟੀਆਂ ਅਤੇ ਹੈਡ ਗ੍ਰੰਥੀ ਸਾਹਿਬਾਨਾ ਗੁ. ਨਾਮਦੇਵ ਜੀ ਸੁਨਾਮ, ਗੁ. ਨਾਨਕਪੁਰਾ, ਗੁ. ਨਿਆਈ ਸਾਹਿਬ, ਗੁ. ਅਕਾਲਗੜ੍ਹ ਸਾਹਿਬ, ਗੁ. ਨਾਨਕਸਰ, ਗੁ. ਵਿਸ਼ਵਕਰਮਾ ਭਵਨ, ਗੁ. ਹਰਗੋਬਿੰਦਪੁਰਾ ਸਮੇਤ ਹੋਰ ਧਾਰਮਿਕ ਨੁਮਾਇੰਦਿਆਂ ਨੇ ਆਪਣਾ ਸਮਰਥਨ ਦਿੱਤਾ | ਆਲ ਇੰਡੀਆ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਸਮੇਤ ਹੋਰਨਾਂ ਧਾਰਮਿਕ ਆਗੂਆਂ ਨੇ ਕਿਹਾ ਕਿ ਧਾਰਮਿਕ ਏਕਤਾ ਅਤੇ ਪੰਜਾਬ ਦੀ ਅਮਨ-ਸ਼ਾਂਤੀ ਵਾਲੇ ਮਾਹੌਲ ਨੂੰ ਬਣਾਈ ਰੱਖਣ ਲਈ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੀ ਬੇਅਦਬੀ ਸੰਬੰਧੀ ਕਾਨੁੰਨ 'ਚ ਸੋਧ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ <br/> ਅਗਲੀ ਖ਼ਬਰ ਡੀ.ਏ.ਵੀ. ਸਕੂਲ ਮੂਣਕ 'ਚ 'ਸ਼ਾਮ ਲਾਲ ਗਰਗ ਸਪੋਰਟਸ ਅਕੈਡਮੀ' ਦਾ ਨੀਂਹ ਪੱਥਰ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।