29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੰਕਜ ਕੁਮਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

ਅਜੀਤ ਡੈਸਕ 18-05-2026
ਧੂਰੀ, 17 ਮਈ (ਲਖਵੀਰ ਸਿੰਘ ਧਾਂਦਰਾ) - ਪਿਛਲੇ ਲੰਮੇ ਤੋਂ ਕਾਂਗਰਸ ਪਾਰਟੀ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸ੍ਰੀ ਪੰਕਜ ਕੁਮਾਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਦੀ ਅਗਵਾਈ ਦੇ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਮੌਕੇ ਪੈੱ੍ਰਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਲੋਕ ਆਪ ਮੁਹਾਰੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ , ਉਨ੍ਹਾਂ ਕਿਹਾ ਕਿ ਸ਼ਾਮਿਲ ਹੋਏ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਕਜ ਕੁਮਾਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ | ਉਨ੍ਹਾਂ ਨੂੰ ਵਾਰਡ ਨੰਬਰ 16 ਤੋਂ ਮਿਉਸਪਲ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵੀ ਬਣਾਇਆ ਗਿਆ ਹੈ | ਇਸ ਮੌਕੇ ਸੰਜੀਵ ਕੁਮਾਰ ਪਿੰਟਾ ਸਹਿਰੀ ਪ੍ਰਧਾਨ, ਅਮਰੀਕ ਸਿੰਘ, ਰਾਜਿੰਦਰ ਸਿੰਘ ਭਸੀਨ, ਗੁਰਦਿਆਲ ਸਿੰਘ ਕਾਂਝਲਾ, ਦਰਸਨ ਸਿੰਘ ਬਿਰਦੀ, ਪਰਮਜੀਤ ਸਿੰਘ ਧੂਰਾ, ਹਰਪਾਲ ਸਿੰਘ ਧੂਰਾ, ਹਰਨੇਕ ਸਿੰਘ ਦੀਵਾਨਾ, ਭੋਲਾ ਸੇਖੋਂ , ਸਰਬਜੀਤ ਸਿੰਘ ਕਾਤਰੋਂ ਸਾਬਕਾ ਸਰਪੰਚ ਹਾਜ਼ਰ ਸਨ |


ਪਿਛਲੀ ਖ਼ਬਰ ਰਸੋਈ ਗੈਸ ਸਿਲੰਡਰ ਦੀ ਬੁਕਿੰਗ ਪਰਚੀ ਨਾ ਮਿਲਣ ਨੂੰ ਲੈ ਕੇ ਖਪਤਕਾਰਾਂ ਪ੍ਰੇਸ਼ਾਨ <br/> ਅਗਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਨੇ ਸਕਾਲਰਸ਼ਿਪ ਮੁਕਾਬਲਾ ਪ੍ਰੀਖਿਆ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।