29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੇਂਦਰ ਸਰਕਾਰ ਤੇਲ ਕੀਮਤਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ- ਕਾਂਤਾ ਕੁਠਾਲਾ <br/>

ਅਜੀਤ ਡੈਸਕ 18-05-2026
ਮਾਲੇਰਕੋਟਲਾ, 17 ਮਈ (ਮਨਜਿੰਦਰ ਸਿੰਘ ਸਰੌਦ)-ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ 'ਚ ਕੀਤਾ ਵਾਧਾ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਪਹਿਲਾਂ ਹੀ ਮਹਿੰਗਾਈ ਦੇ ਕਾਰਨ ਆਮ ਲੋਕ ਪ੍ਰੇਸ਼ਾਨ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲੇਰਕੋਟਲਾ ਤੋਂ ਕਾਂਗਰਸ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਆਮ ਲੋਕਾਂ 'ਤੇ ਹਰ ਖੇਤਰ ਦੇ ਵਿਚ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ | ਬੀਬਾ ਕਾਂਤਾ ਕੁਠਾਲਾ ਨੇ ਆਖਿਆ ਕੇਂਦਰ ਸਰਕਾਰ ਵਲੋਂ ਜਾਣ-ਬੁਝ ਕੇ ਕਈ ਸੂਬਿਆਂ ਅੰਦਰ ਸਮਾਪਤ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਿਆ ਗਿਆ | ਉਨ੍ਹਾਂ ਆਖਿਆ ਕਿ ਪੰਜਾਬ ਅੰਦਰ ਕਾਂਗਰਸ ਦੇ ਰਾਜ ਕਾਲ ਸਮੇਂ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖ ਕੇ ਫ਼ੈਸਲੇ ਲੈ ਜਾਂਦੇ ਸਨ ਪਰ ਮੌਜੂਦਾ ਸਰਕਾਰ ਨੇ ਕਦੇ ਵੀ ਮੱਧ ਵਰਗੀ ਪਰਿਵਾਰਾਂ ਦੀ ਸਾਰ ਨਹੀਂ ਲਈ | ਕੇਂਦਰ ਸਰਕਾਰ ਨੂੰ ਇਸ ਫ਼ੈਸਲੇ 'ਤੇ ਤੁਰੰਤ ਵਿਚਾਰ ਕਰ ਕੇ ਤੇਲ ਕੀਮਤਾਂ ਵਿਚ ਵਾਧੇ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ ਤਾਂ ਕਿ ਆਮ ਲੋਕ ਸੁੱਖ ਦੀ ਰੋਟੀ ਖਾ ਸਕਣ, ਕਿਉਂਕਿ ਸੂਬੇ ਦੇ ਲੋਕ ਮਹਿੰਗਾਈ ਤੋਂ ਇਸ ਕਦਰ ਪ੍ਰੇਸ਼ਾਨ ਹੋ ਚੁੱਕੇ ਹਨ ਕਿ ਬਹੁਤ ਸਾਰੇ ਪਰਿਵਾਰਾਂ ਨੂੰ ਰੋਟੀ ਦਾ ਗੁਜ਼ਾਰਾ ਵੀ ਬੜੀ ਮੁਸ਼ਕਿਲ ਨਾਲ ਹੁੰਦਾ ਹੈ |

ਪਿਛਲੀ ਖ਼ਬਰ ਰਾਮਪੁਰ ਗੁੱਜਰਾਂ ਵਿਖੇ ਬੀ.ਕੇ.ਯੂ. (ਆਜ਼ਾਦ) ਇਕਾਈ ਦੀ ਚੋਣ ਅਗਲੀ ਖ਼ਬਰ ਰਸੋਈ ਗੈਸ ਸਿਲੰਡਰ ਦੀ ਬੁਕਿੰਗ ਪਰਚੀ ਨਾ ਮਿਲਣ ਨੂੰ ਲੈ ਕੇ ਖਪਤਕਾਰਾਂ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।