29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੰਜਾਬ ਵਿਰੋਧੀ ਸੋਚ ਰੱਖਣ ਵਾਲੀ ਭਾਜਪਾ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ - 'ਆਪ' ਆਗੂ

ਮਾਤਾ ਭਜਨ ਕੌਰ ਦੀ ਪੁਰਾਣੀ ਤਸਵੀਰ | <br/> 18-05-2026
ਸੰਗਰੂਰ, 17 ਮਈ (ਧੀਰਜ ਪਸੋਰੀਆ) - ਪੰਜਾਬ ਵਿਰੋਧੀ ਸੋਚ ਰੱਖਣ ਵਾਲੀ ਭਾਜਪਾ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸੋਚ ਹਮੇਸ਼ਾ ਪੰਜਾਬ ਵਿਰੋਧੀ ਰਹੀ ਹੈ | ਮੁੱਦਾ ਬੇਸ਼ੱਕ ਪੰਜਾਬ ਯੂਨੀਵਰਸਿਟੀ ਦਾ ਹੋਵੇ ਬੇਸ਼ੱਕ ਚੰਡੀਗੜ੍ਹ ਦਾ ਹੋਵੇ, ਭਾਜਪਾ ਹਮੇਸ਼ਾ ਪੰਜਾਬ ਦੇ ਹਿਤਾਂ ਦੇ ਖ਼ਿਲਾਫ਼ ਵਿਚਰਦੀ ਹੈ | ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ 'ਤੇ ਵੀ ਭਾਜਪਾ ਨੇ ਪੰਜਾਬ ਦੇ ਹਿਤਾਂ ਨੂੰ ਢਾਹ ਲਾਈ ਹੈ, ਇਸ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ | ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਉਹ ਕਰ ਰਹੀ ਹੈ ਜੋ 75 ਸਾਲਾਂ ਵਿਚ ਨਹੀਂ ਹੋ ਸਕਿਆ |


ਪਿਛਲੀ ਖ਼ਬਰ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੂੰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਹਰਪਾਲ ਸਿੰਘ ਸੋਨੂ ਮੀਡੀਆ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।