30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਿਲ ਕਰੇਗਾ-ਵਿਨਰਜੀਤ ਗੋਲਡੀ <br/>

ਅਜੀਤ ਡੈਸਕ 18-05-2026
ਲੌਂਗੋਵਾਲ, 17 ਮਈ (ਸ. ਸ.ਖੰਨਾ, ਵਿਨੋਦ) – ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਦੇ ਅੰਦਰ ਵੱਖੋ-ਵੱਖ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਦੇ ਲਈ ਪੂਰਾ ਜ਼ੋਰ ਤਾਣ ਲਗਾਇਆ ਜਾ ਰਿਹਾ ਹੈ, ਉੱਥੇ ਹੀ ਹਲਕਾ ਸੁਨਾਮ ਦੇ ਵਿੱਚ ਪੈਂਦੇ ਸ਼ਹਿਰ ਲੌਂਗੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਰੱਖੀ ਗਈ | ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਵੱਖ-ਵੱਖ ਵਾਰਡਾਂ 'ਚ ਉਤਾਰੇ ਗਏ ਉਮੀਦਵਾਰਾਂ ਨੇ ਹਿੱਸਾ ਲਿਆ | ਇਸ ਦੇ ਨਾਲ ਹੀ ਇੱਕ ਦੋ ਵਾਰਡਾਂ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਕੁੱਝ ਹੋਰ ਧਿਰਾਂ ਨਾਲ ਮਿਲ ਕੇ ਸਾਂਝੇ ਤੌਰ 'ਤੇ ਉਮੀਦਵਾਰ ਖੜੇ ਕੀਤੇ ਗਏ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਤੇਜਿੰਦਰ ਸਿੰਘ ਸੰਘਰੇੜੀ, ਸਾਬਕਾ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੌਂਗੋਵਾਲ ਦੇ ਲੋਕਾਂ ਦੇ ਸਹਿਯੋਗ ਸਦਕਾ ਭਾਰੀ ਬਹੁਮਤ ਹਾਸਿਲ ਕਰਕੇ ਆਪਣਾ ਪ੍ਰਧਾਨ ਬਣਾਉਣ ਦੇ ਵਿੱਚ ਕਾਮਯਾਬ ਹੋਣਗੇ ਅਤੇ ਉਹਨਾਂ ਕਿਹਾ ਕਿ ਲੌਂਗੋਵਾਲ ਸ਼ਹਿਰ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ 'ਤੇ ਕਰਵਾਇਆ ਜਾਵੇਗਾ | ਸ਼੍ਰੋਮਣੀ ਅਕਾਲੀ ਦਲ ਵਲੋਂ ਖੜੇ ਕੀਤੇ ਗਏ ਉਮੀਦਵਾਰ ਸਰਪੰਚ ਸੁਖਵਿੰਦਰ ਸਿੰਘ ਚਹਿਲ, ਕੁਲਦੀਪ ਸਿੰਘ ਦੂਲੋ, ਜਗਸੀਰ ਸਿੰਘ ਗਾਂਧੀ, ਸੰਦੀਪ ਕੌਰ ਸਿੱਧੂ, ਸਿੰਦਰ ਕੌਰ, ਸੁਖਵਿੰਦਰ ਸਿੰਘ ਗੁੱਲੂ, ਸੁਖਪਾਲ ਸਿੰਘ ਪਾਲੀ ਆਦਿ ਉਮੀਦਵਾਰ ਹਾਜ਼ਰ ਰਹੇ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਦੁੱਲਟ, ਜਸਬੀਰ ਸਿੰਘ ਲੌਂਗੋਵਾਲ, ਜਗਸੀਰ ਸਿੰਘ ਬਬਲਾ, ਬਲਦੇਵ ਸਿੰਘ ਰੱਤੋਕੇ, ਕਮਲ ਬਰਾੜ, ਮੀਡੀਆ ਇੰਚਾਰਜ ਗਗਨ ਸਤੀਪੁਰਾ, ਰਣਜੀਤ ਸਿੰਘ ਕੂਕਾ, ਜਗਤਾਰ ਸਿੰਘ ਰੰਧਾਵਾ, ਪਰਮਿੰਦਰ ਕੌਰ, ਬਿੰਦਰ ਸਿੰਘ ਬਿੰਦੀ, ਵਿਸ਼ਾਲ, ਸਾਹਿਲ, ਬੀਬੀ ਮਨਜੀਤ ਕੌਰ, ਨਰਿੰਦਰ ਸਿੰਘ ਨੰਦੂ, ਵੀਰਪਾਲ ਕੌਰ, ਗੁਰਚਰਨ ਸਿੰਘ ਗੋਗਾ, ਕਰਮ ਸਿੰਘ ਘੁੱਕ, ਬਾਬਾ ਕੁਲਵੰਤ ਸਿੰਘ ਕੰਤੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਜੱਸੀ ਮੰਨਵੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।