30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ <br/>

ਅਜੀਤ ਡੈਸਕ 18-05-2026
ਧੂਰੀ, 17 ਮਈ (ਲਹਿਰੀ, ਧਾਂਦਰਾ) - ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਇਹ ਦਾਅਵਾ ਕਰਦਿਆਂ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਾਰੇ ਨਵੇਂ ਸਾਥੀਆਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਮਿਲਜੁਲ ਕੇ ਧੂਰੀ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ | ਇਸ ਮੌਕੇ ਓਐਸਡੀ ਸੁਖਵੀਰ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ 2 ਦੇ ਵਸਨੀਕ ਆਦੇਸ਼ ਕੁਮਾਰ (ਕਾਕਾ) ਅਤੇ ਰਾਮ ਕੁਮਾਰ (ਰਾਮਾ) ਨੇ ਆਪਣੇ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਿਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਵਾਅਦਾ ਕੀਤਾ |

ਪਿਛਲੀ ਖ਼ਬਰ ਅਮਨ ਅਰੋੜਾ ਵਲੋਂ 'ਆਪ' ਉਮੀਦਵਾਰਾਂ ਦੇ ਦਫ਼ਤਰਾਂ ਦੇ ਉਦਘਾਟਨ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਿਲ ਕਰੇਗਾ-ਵਿਨਰਜੀਤ ਗੋਲਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।