15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਲੋਕਤੰਤਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਸਰਕਾ- ਖਡਿਆਲ

ਅਜੀਤ ਡੈਸਕ 22-05-2026
ਸੁਨਾਮ ਊਧਮ ਸਿੰਘ ਵਾਲਾ, 21 (ਸੱਗੂ, ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਹੋਈ ਪੈੱ੍ਰਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਖਡਿਆਲ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ |ਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਕੇ ਉਨ੍ਹਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਜੋ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਗੱਲ ਹੈ | ਖਡਿਆਲ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨਿਕ ਦਬਾਅ ਅਤੇ ਰਾਜਨੀਤਿਕ ਧੱਕੇਸ਼ਾਹੀ ਰਾਹੀਂ ਵਿਰੋਧੀ ਧਿਰ ਦੀ ਆਵਾਜ਼ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ ਅਤੇ ਅੱਗੇ ਵੀ ਕਿਸੇ ਵੀ ਧੱਕੇਸ਼ਾਹੀ ਦੇ ਖ਼ਿਲਾਫ਼ ਡਟ ਕੇ ਖੜ੍ਹਾ ਰਹੇਗਾ | ਉਨ੍ਹਾਂ ਦੱਸਿਆ ਕਿ ਤੱਕੜੀ ਚੋਣ ਨਿਸ਼ਾਨ |ਤੇ ਚੋਣ ਲੜ ਰਹੇ ਉਮੀਦਵਾਰ ਆਪਣੇ-ਆਪਣੇ ਵਾਰਡਾਂ ਦੇ ਸਥਾਨਕ ਵਸਨੀਕ ਹਨ ਅਤੇ ਲੋਕਾਂ ਦੇ ਭਰੋਸੇ ਨਾਲ ਮੈਦਾਨ ਵਿੱਚ ਉੱਤਰੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਵੀ ਲਾਲਚ ਜਾਂ ਦਬਾਅ ਅੱਗੇ ਝੁਕਣ ਵਾਲੀ ਨਹੀਂ ਅਤੇ ਲੋਕਤੰਤਰ ਦੀ ਰੱਖਿਆ ਲਈ ਹਰ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਸੁਨਾਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਤਾਕਤ ਨਾਲ ਸਰਕਾਰ ਨੂੰ ਜਵਾਬ ਦੇਣ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ | ਇਸ ਮੌਕੇ ਰਵਿੰਦਰ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਕੁਲਦੀਪ ਸਿੰਘ, ਸਰਬਜੀਤ ਸਿੰਘ, ਜੁਹਾਰ ਸਿੰਘ, ਕੁਲਵੰਤ ਸਿੰਘ, ਮਨਜੀਤ ਕੌਰ, ਮਲਕੀਤ ਸਿੰਘ, ਬਲਜੀਤ ਕੌਰ, ਹਰਦੇਵ ਸੋਹਾਨੀ, ਜਗਮੋਹਨ ਸਿੰਘ, ਭਗਵਾਨ ਦਾਸ, ਗੀਤਾ ਰਾਣੀ, ਨਿਰਮਲ ਸਿੰਘ, ਸਿਕੰਦਰ ਸਿੰਘ ਚੀਮਾ, ਮਨਪ੍ਰੀਤ ਸਿੰਘ ਬੰਟੀ, ਲਾਡੀ ਗੁਲਸ਼ਨ ਕੁਮਾਰ, ਦਰਸ਼ਨ ਸਿੰਘ ਮਾਸਟਰ, ਰਿੰਕੂ ਕੁਮਾਰ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਵਲੋਂ ਹੋਣਹਾਰ ਵਿਦਿਆਰਥਣ ਹਰਲੀਨ ਸਨਮਾਨਿਤ ਅਗਲੀ ਖ਼ਬਰ ਆਪਣੀ ਹੀ ਬੈਂਕ ਨਾਲ ਢਾਈ ਕਰੋੜ ਦੀ ਠੱਗੀ ਮਾਰਨ ਸੰਬੰਧੀ ਸੰਗਰੂਰ ਪੁਲਿਸ ਜਾਂਚ 'ਚ ਜੁਟੀ ਥਾਣੇ ਵਿਚ ਮੈਨੇਜਰ ਦੀ ਗੰੁਮਸ਼ੁਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।