15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਤਾਵਰਣ ਬਦਲਾਅ ਨੂੰ ਲੈ ਕੇ ਜਾਗਰੂਕਤਾ ਰੈਲੀ ਕੱਢੀ <br/>

ਅਜੀਤ ਡੈਸਕ 22-05-2026
ਸੁਨਾਮ ਊਧਮ ਸਿੰਘ ਵਾਲਾ, 21 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਈਕੋ ਕਲੱਬ ਵਲੋਂ ਪਿ੍ੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਵਾਤਾਵਰਣ ਵਿਚ ਆ ਰਹੇ ਬਦਲਾਅ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ਹਿਰ ਵਿਚ ਰੈਲੀ ਕੱਢੀ ਗਈ, ਜੋ ਕਾਲਜ ਤੋਂ ਰਵਾਨਾ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋ ਦੀ ਹੁੰਦੀ ਹੋਈ ਕਾਲਜ ਵਿਖੇ ਆ ਕੇ ਹੀ ਸੰਪੰਨ ਹੋਈ | ਪਿ੍ੰਸੀਪਲ ਸ਼ਾਮ ਸੁੰਦਰ ਸ਼ਰਮਾ ਨੇ ਕਿਹਾ ਕਿ ਕਿਸੇ ਸਮੇਂ ਹਰੇ ਭਰੇ ਜੰਗਲਾਂ ਅਤੇ ਸ਼ੁੱਧ ਪਾਣੀਆਂ ਲਈ ਜਾਣੀ ਜਾਂਦੀ ਧਰਤੀ ਅੱਜ ਪ੍ਰਦਰਸ਼ਨ ਦੀ ਮਾਰ ਝੱਲ ਰਹੀ ਹੈ | ਧਰਤੀ ਦਾ ਤਾਪਮਾਨ ਦਿਨੋ-ਦਿਨ ਵੱਧ ਰਿਹਾ ਹੈ ਅਤੇ ਹਵਾ ਮਿੱਟੀ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਇਸ ਲਈ ਵਾਤਾਵਰਣ ਨੂੰ ਬਚਾਉਣ ਲਈ ਇੱਕਜੁੱਟ ਹੋਕੇ ਹੰਭਲਾ ਮਾਰਨ ਦੀ ਲੋੜ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਡਾਕਟਰ ਅਚਲਾ, ਪ੍ਰੋਫੈਸਰ ਸੁਮਨਦੀਪ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਰਜਨੀ ਹਰਜਾਈ, ਪ੍ਰੋ. ਕਾਲਾ ਸਿੰਘ, ਕੁਲਦੀਪ ਸਿੰਘ ਅਤੇ ਸਤਗੁਰ ਸਿੰਘ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਆਈ.ਟੀ.ਆਈ. ਮਲੇਰਕੋਟਲਾ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ 'ਚ ਮਾਰੀ ਬਾਜ਼ੀ <br/> ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੇ 33 ਪੁਲਿਸ ਅਧਿਕਾਰੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਮਿਲੀ ਡੀ.ਜੀ.ਪੀ ਡਿਸਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।