14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਤਿੰਦਰ ਸਿੰਘ ਚੱਠਾ ਦੇ ਸਪੁੱਤਰ ਵਿਕਰਾਂਤ ਸਿੰਘ ਚੱਠਾ ਦੇ ਦਫ਼ਤਰ ਦਾ ਹੋਇਆ ਉਦਘਾਟਨ <br/>

ਅਜੀਤ ਡੈਸਕ 22-05-2026
ਧੂਰੀ, 21 ਮਈ (ਸੁਖਵੰਤ ਸਿੰਘ ਭੁੱਲਰ) - ਨਗਰ ਕੌਂਸਲ ਚੋਣਾਂ ਨੂੰ ਲੈ ਕੇ ਧੂਰੀ ਸ਼ਹਿਰ ਵਿੱਚ ਸਿਆਸੀ ਗਤੀਵਿਧੀਆਂ ਦਿਨੋਂ-ਦਿਨ ਤੇਜ਼ ਹੋ ਰਹੀਆਂ ਹਨ | ਇਸੇ ਤਹਿਤ ਧੂਰੀ ਸ਼ਹਿਰ ਦੇ ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ ਦੇ ਸਪੁੱਤਰ ਵਿਕਰਾਂਤ ਸਿੰਘ ਚੱਠਾ ਦੇ ਚੋਣ ਦਫ਼ਤਰ ਦਾ ਉਦਘਾਟਨ ਪੰਜਾਬ ਸਰਕਾਰ ਦੇ ਓ.ਐਸ.ਡੀ ਸੁਖਬੀਰ ਸਿੰਘ ਵੱਲੋਂ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਸਮਰਥਕ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ | ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਧੂਰੀ ਦੇ ਹਰ ਵਾਰਡ ਵਿੱਚ ਪਾਰਟੀ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ | ਵਿਕਰਾਂਤ ਸਿੰਘ ਚੱਠਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਤਾਂ ਵਾਰਡ ਦੇ ਵਿਕਾਸ, ਸਫਾਈ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਪਾਰਟੀ ਵਰਕਰਾਂ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲਿਆ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਗਿਆ |

ਪਿਛਲੀ ਖ਼ਬਰ ਸੱਤਾਧਾਰੀ ਧਿਰ ਨੂੰ ਮਿਲੇਗਾ ਧੱਕੇਸ਼ਾਹੀਆਂ ਦਾ ਜਵਾਬ - ਕਾਂਗਰਸੀ ਆਗੂ <br/> ਅਗਲੀ ਖ਼ਬਰ ਨਗਰ ਪੰਚਾਇਤ ਅਮਰਗੜ੍ਹ ਦੀ ਚੋਣਾਂ 'ਚ ਕਾਂਗਰਸ ਨੇ 11 ਉਮੀਦਵਾਰ ਮੈਦਾਨ 'ਚ ਉਤਾਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।