14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵੋਟਰ 'ਈਪਿਕ ਕਾਰਡ' ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ -ਰਿੰਪੀ ਗਰਗ

ਅਜੀਤ ਡੈਸਕ 22-05-2026
ਮਲੇਰਕੋਟਲਾ, 21 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਾ ਹੈ | ਵੱਖ-ਵੱਖ ਸਿਆਸੀ ਧਿਰਾਂ ਵਲੋਂ 61 ਵਾਰਡਾਂ ਦੇ ਅੰਦਰ ਆਪੋ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੂਰੀ ਮੁਸਤੈਦੀ ਦੇ ਨਾਲ ਚੋਣਾਂ ਸਬੰਧੀ ਸਮਾ ਸ਼ਾਰਨੀ ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫ਼ੋਟੋ ਆਈਡੈਂਟੀਟੀ ਕਾਰਡ ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ ਵੀ ਵਰਤ ਸਕਣਗੇ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਉਪਲਬਧ ਹੈ, ਉਹ ਆਪਣੇ ਕਾਰਡ ਰਾਹੀਂ ਵੋਟ ਪਾ ਸਕਣਗੇ | ਇਸ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫ਼ੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫ਼ੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਪਛਾਣ ਪੱਤਰ, ਬੈਂਕ ਜਾਂ ਡਾਕਖ਼ਾਨੇ ਦੀ ਫ਼ੋਟੋ ਵਾਲੀ ਪਾਸ-ਬੁੱਕ, ਮਜ਼ਦੂਰੀ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਯੂਨੀਕ ਡਿਸਏਬਿਲਟੀ ਆਈਡੀ ਕਾਰਡ, ਕੇਂਦਰ/ਰਾਜ ਸਰਕਾਰ, ਪੀਐੱਸਯੂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਆਈਡੀ ਕਾਰਡ ਅਤੇ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵੱਲੋਂ ਜਾਰੀ ਵਿਦਿਆਰਥੀ
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ 'ਚ ਸੁਨਾਮ, ਧੂਰੀ, ਭਵਾਨੀਗੜ੍ਹ ਅਤੇ ਲੌਂਗੋਵਾਲ ਦੀਆਂ ਨਗਰ ਕੌਂਸਲ ਚੋਣਾਂ ਲਈ 262 ਉਮੀਦਵਾਰ ਚੋਣ ਮੈਦਾਨ... ਅਗਲੀ ਖ਼ਬਰ ਰੱਖੜਾ ਨੇ 'ਆਪ' 'ਚ ਸ਼ਾਮਿਲ ਹੋ ਕੇ ਪੰੰਥ ਨੂੰ ਪਿੱਠ ਵਿਖਾਈ- ਗੁਰਸੇਵਕ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।